68 ਸਾਲਾਂ ਦੇ ਹੋਏ ਅਦਾਕਾਰ ਕਮਲ ਹਾਸਨ : The Tribune India

68 ਸਾਲਾਂ ਦੇ ਹੋਏ ਅਦਾਕਾਰ ਕਮਲ ਹਾਸਨ

68 ਸਾਲਾਂ ਦੇ ਹੋਏ ਅਦਾਕਾਰ ਕਮਲ ਹਾਸਨ

ਮੁੰਬਈ: ਸੀਨੀਅਰ ਅਦਾਕਾਰ ਕਮਲ ਹਾਸਨ ਅੱਜ 68 ਵਰ੍ਹਿਆਂ ਦੇ ਹੋ ਗਏ। ਇਸ ਦੌਰਾਨ ਉਨ੍ਹਾਂ ਦੀ ਧੀ ਸ਼ਰੁਤੀ ਹਾਸਨ, ਤਾਮਿਲਨਾਡੂ ਤੇ ਕੇਰਲk ਦੇ ਮੁੱਖ ਮੰਤਰੀਆਂ ਅਤੇ ਹੋਰ ਸ਼ਖ਼ਸੀਅਤਾਂ ਨੇ ਵੀ ਕਮਲ ਹਾਸਨ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ। ਇਸ ਦੌਰਾਨ ਕਮਲ ਹਾਸਨ ਦੀ ਧੀ ਸ਼ਰੁਤੀ ਹਾਸਨ ਨੇ ਇੰਸਟਾਗ੍ਰਾਮ ਸਟੋਰੀ ’ਚ ਆਪਣੇ ਪਿਤਾ ਦੀ ਬਚਪਨ ਦੀ ਤਸਵੀਰ ਸਾਂਝੀ ਕੀਤੀ ਜਿਸ ਦੀ ਕੈਪਸ਼ਨ ਵਜੋਂ ਉਸ ਨੇ ਲਿਖਿਆ, ‘‘ਹੈਪੀ ਬਰਥਡੇਅ ਬਾਪੂਜੀ’’। ਇਸ ਤੋਂ ਪਹਿਲਾਂ ਐਤਵਾਰ ਨੂੰ ਕਮਲ ਹਾਸਨ ਨੇ ਸੋਸ਼ਲ ਮੀਡੀਆ ’ਤੇ ਐਲਾਨ ਕੀਤਾ ਸੀ ਕਿ ਫਿਲਮ ‘ਕੇਐੱਚ 234’ 2024 ਵਿੱਚ ਥੀਏਟਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਫਿਲਮ ਦੇ ਨਿਰਮਾਤਾ ਕਮਲ ਹਾਸਨ, ਮਣੀ ਰਤਨਮ, ਆਰ ਮਹੇਂਦਰਨ ਅਤੇ ਸ਼ਿਵਾ ਅਨੰਤ ਹਨ ਅਤੇ ਇਹ ਫਿਲਮ ਉਨ੍ਹਾਂ ਦੇ ਸਬੰਧਤ ਬੈਨਰਾਂ ਰਾਜ ਕਮਲ ਫਿਲਮਜ਼ ਇੰਟਰਨੈਸ਼ਨਲ ਅਤੇ ਮਦਰਾਸ ਟਾਕੀਜ਼ ਦੇ ਬੈਨਰ ਹੇਠ ਬਣਾਈ ਗਈ ਹੈ। ਫਿਲਮ ਦਾ ਸੰਗੀਤ ਏ.ਆਰ. ਰਹਿਮਾਨ ਨੇ ਦਿੱਤਾ ਹੈ। ਇਸੇ ਦੌਰਾਨ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਅਤੇ ਕੇਰਲਾ ਦੇ ਮੁੱਖ ਮੰਤਰੀ ਪੀ ਵਿਜਯਨ ਨੇ ਵੀ ਕਮਲ ਹਾਸਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉੱਧਰ, ਅਦਾਕਾਰ ਸਿਧਾਰਥ ਜੋ ਕਿ ਨਿਰਦੇਸ਼ਕ ਮਣੀ ਰਤਨਮ ਤੇ ਅਦਾਕਾਰ ਕਮਲ ਹਾਸਨ ਨੂੰ ਆਪਣੇ ਗੁਰੂ ਮੰਨਦਾ ਹੈ, ਨੇ ਇੰਸਟਾਗ੍ਰਾਮ ’ਤੇ ਕਮਲ ਹਾਸਨ ਨਾਲ ਆਪਣੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ, ‘‘ਮੇਰੇ ਬਚਪਨ ਤੋਂ ਹੀ ਮੇਰੇ ਮਨਪਸੰਦ ਅਦਾਕਾਰ। ਹਰੇਕ ਚੀਜ਼ ਲਈ ਧੰਨਵਾਦ ਕਮਲ ਸਰ।’’ -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All