ਮੁੰਬਈ: ਬੌਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਨੂੰ ਕੋਵਿਡ-19 ਰਿਪੋਰਟ ਨੈਗੇਟਿਵ ਆਉਣ ਮਗਰੋਂ ਨਾਨਾਵਤੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸਨੇ ਅੱਜ ਕਿਹਾ ਕਿ ਉਹ ਕਰੋਨਾ ਤੋਂ ਉਭਰ ਚੁੱਕਿਆ ਹੈ ਅਤੇ ਸਿਹਤਯਾਬੀ ਲਈ ਮੈਡੀਕਲ ਸਟਾਫ਼ ਦਾ ਧੰਨਵਾਦ। 44 ਸਾਲਾ ਅਦਾਕਾਰ ਨੂੰ 11 ਜੁਲਾਈ ਨੂੰ ਕਰੋਨਾ ਲਾਗ ਦੀ ਪੁਸ਼ਟੀ ਹੋਣ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਸੀ। ਅਭਿਸ਼ੇਕ ਤੋਂ ਇਲਾਵਾ ਉਸ ਦੇ ਪਿਤਾ ਅਤੇ ਮੈਗਾਸਟਾਰ ਅਮਿਤਾਭ ਬੱਚਨ, ਪਤਨੀ ਐਸ਼ਵਰਿਆ ਰਾਏ ਅਤੇ ਧੀ ਅਰਾਧਿਆ ਬੱਚਨ ਦੀ ਕਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ। ਉਨ੍ਹਾਂ ਨੂੰ ਹਸਪਤਾਲ ਦੇ ਇਕਾਂਤਵਾਸ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਸੀ। ਅਭਿਸ਼ੇਕ ਨੇ ਆਪਣੀ ਕਰੋਨਾ ਰਿਪੋਰਟ ਨੈਗੇਟਿਵ ਆਉਣ ਦੀ ਖ਼ਬਰ ਸੋਸ਼ਲ ਮੀਡੀਆ ’ਤੇ ਦਿੱਤੀ।
-ਪੀਟੀਆਈ