ਮੁੰਬਈ, 8 ਸਤੰਬਰ
ਅਦਾਕਾਰ ਅਕਸ਼ੈ ਕੁਮਾਰ ਦੀ ਮਾਂ ਅਰੁਣਾ ਭਾਟੀਆ, ਜਿਨ੍ਹਾਂ ਨੂੰ ਮੁੰਬਈ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਦੀ ਅੱਜ ਸਵੇਰੇ ਮੌਤ ਹੋ ਗਈ। ਅਕਸ਼ੈ ਕੁਮਾਰ (53) ਨੇ ਟਵਿੱਟਰ ’ਤੇ ਇਹ ਜਾਣਕਾਰੀ ਦਿੱਤੀ ਅਤੇ ਆਪਣੀ ਮਾਂ ਨੂੰ ਸ਼ਰਧਾਂਜਲੀ ਦਿੱਤੀ। ਅਦਾਕਾਰ ਦੀ ਮਾਂ ਨੂੰ ਹੀਰਾਨੰਦਾਨੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ।