DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਦਾਕਾਰ ਧਰਮਿੰਦਰ ਹਸਪਤਾਲ ਵਿੱਚ ਦਾਖਲ; ਹਾਲਤ ਨਾਜ਼ੁਕ

ਫਿਲਮ ਉਦਯੋਗ ਦੇ ਇੱਕ ਅੰਦਰੂਨੀ ਸੂਤਰ ਨੇ ਸੋਮਵਾਰ ਨੂੰ ਦੱਸਿਆ ਕਿ ਬੌਲੀਵੁੱਡ ਅਦਾਕਾਰ ਧਰਮਿੰਦਰ, ਜੋ ਕਈ ਦਿਨਾਂ ਤੋਂ ਹਸਪਤਾਲ ਵਿੱਚ ਹਨ, ਦੀ ਹਾਲਤ ਗੰਭੀਰ ਹੈ, ਪਰ ਉਹ ਸਥਿਰ ਹਨ। ਜ਼ਿਕਰਯੋਗ ਹੈ ਕਿ ਪਿਛਲੇ ਮਸੇਂ ਤੋਂ 89 ਸਾਲਾ ਅਦਾਕਾਰ ਦੱਖਣੀ ਮੁੰਬਈ...

  • fb
  • twitter
  • whatsapp
  • whatsapp
featured-img featured-img
ਅਦਾਕਾਰ ਧਰਮਿੰਦਰ ਫਾਈਲ ਫੋਟੋ।
Advertisement

ਫਿਲਮ ਉਦਯੋਗ ਦੇ ਇੱਕ ਅੰਦਰੂਨੀ ਸੂਤਰ ਨੇ ਸੋਮਵਾਰ ਨੂੰ ਦੱਸਿਆ ਕਿ ਬੌਲੀਵੁੱਡ ਅਦਾਕਾਰ ਧਰਮਿੰਦਰ, ਜੋ ਕਈ ਦਿਨਾਂ ਤੋਂ ਹਸਪਤਾਲ ਵਿੱਚ ਹਨ, ਦੀ ਹਾਲਤ ਗੰਭੀਰ ਹੈ, ਪਰ ਉਹ ਸਥਿਰ ਹਨ। ਜ਼ਿਕਰਯੋਗ ਹੈ ਕਿ ਪਿਛਲੇ ਮਸੇਂ ਤੋਂ 89 ਸਾਲਾ ਅਦਾਕਾਰ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਹੁੰਦੇ ਰਹੇ ਹਨ।

ਅੰਦਰੂਨੀ ਸੂਤਰ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ, ‘‘ਧਰਮ ਜੀ ਦੀ ਸਿਹਤ ਬਹੁਤੀ ਠੀਕ ਨਹੀਂ ਹੈ।’’ ਦੂਜੇ ਪਾਸੇ ਪੁੱਤਰ ਸੰਨੀ ਦਿਓਲ ਦੇ ਪ੍ਰਤੀਨਿਧੀ ਨੇ ਉਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਕਿ ਧਰਮਿੰਦਰ ਵੈਂਟੀਲੇਟਰ ’ਤੇ ਹਨ।

Advertisement

ਪੀਆਰ ਪ੍ਰਤੀਨਿਧੀ ਨੇ ਦੱਸਿਆ ਕਿ, ‘‘ਧਰਮ ਜੀ ਅਜੇ ਵੀ ਹਸਪਤਾਲ ਵਿੱਚ ਹਨ। ਡਾਕਟਰਾਂ ਨੇ ਉਨ੍ਹਾਂ ਨੂੰ ਘਰ ਜਾਣ ਦੀ ਸਲਾਹ ਨਹੀਂ ਦਿੱਤੀ ਹੈ। ਉਹ ਤੰਦਰੁਸਤ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ। ਉਹ ਵੈਂਟੀਲੇਟਰ ’ਤੇ ਨਹੀਂ ਹਨ।’’

Advertisement

ਧਰਮਿੰਦਰ ਨਿਗਰਾਨੀ ਹੇਠ ਹਨ, ਕਿਰਪਾ ਕਰਕੇ ਉਨ੍ਹਾਂ ਦੀ ਸਿਹਤ ਲਈ ਪ੍ਰਾਰਥਨਾ ਕਰੋ: ਹੇਮਾ ਮਾਲਿਨੀ

ਬੌਲੀਵੁੱਡ ਅਦਾਕਾਰਾ ਤੇ ਧਰਮਿੰਦਰ ਦੀ ਪਤਨੀ ਹੇਮਾ ਮਾਲਨੀ ਨੇ ਕਿਹਾ ਕਿ ਧਰਮਿੰਦਰ ਮੁੰਬਈ ਦੇ ਇੱਕ ਹਸਪਤਾਲ ਵਿੱਚ ਨਿਗਰਾਨੀ ਹੇਠ ਹਨ ਅਤੇ ਉਨ੍ਹਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਸ਼ੁਭਚਿੰਤਕਾਂ ਨੂੰ ਬਜ਼ੁਰਗ ਅਦਾਕਾਰ ਦੇ ਜਲਦੀ ਸਿਹਤਯਾਬ ਹੋਣ ਸਬੰਧੀ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ।

ਹੇਮਾ ਮਾਲਨੀ ਨੇ ਐਕਸ ’ਤੇ ਲਿਖਿਆ, ‘ਮੈਂ ਧਰਮ ਜੀ ਬਾਰੇ ਉਨ੍ਹਾਂ ਦੀ ਚਿੰਤਾ ਲਈ ਸਾਰਿਆਂ ਦਾ ਧੰਨਵਾਦ ਕਰਦੀ ਹਾਂ ਜਿਨ੍ਹਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਅਸੀਂ ਸਾਰੇ ਉਨ੍ਹਾਂ ਨਾਲ ਹਾਂ।’ ਜ਼ਿਕਰਯੋਗ ਹੈ ਕਿ 89 ਸਾਲਾ ਅਦਾਕਾਰ ਨੂੰ ਪਿਛਲੇ ਕਈ ਦਿਨਾਂ ਤੋਂ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ ਸੀ। ਪੀਟੀਆਈ

Advertisement
×