ਅਦਾਕਾਰ ਸ਼ਾਹਰੁਖ਼ ਖਾਨ ਨੂੰ ਲੂ ਲੱਗੀ; ਹਸਪਤਾਲ ਦਾਖਲ
ਅਹਿਮਦਾਬਾਦ: ਬੌਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਲੂ ਲੱਗਣ ਕਾਰਨ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਸ ਨੂੰ ਮਲਟੀ-ਸਪੈਸ਼ਲਿਟੀ ਕੇਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਖਾਨ ਮੰਗਲਵਾਰ ਨੂੰ ਨਰਿੰਦਰ ਮੋਦੀ ਸਟੇਡੀਅਮ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਟੀਮ ਦੇ...
Advertisement
ਅਹਿਮਦਾਬਾਦ:
ਬੌਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਲੂ ਲੱਗਣ ਕਾਰਨ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਸ ਨੂੰ ਮਲਟੀ-ਸਪੈਸ਼ਲਿਟੀ ਕੇਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਖਾਨ ਮੰਗਲਵਾਰ ਨੂੰ ਨਰਿੰਦਰ ਮੋਦੀ ਸਟੇਡੀਅਮ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਟੀਮ ਦੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਮੈਚ ਵਿੱਚ ਸ਼ਾਮਲ ਹੋਣ ਲਈ ਅਹਿਮਦਾਬਾਦ ਵਿੱਚ ਸਨ। ਅਹਿਮਦਾਬਾਦ (ਦਿਹਾਤੀ) ਦੇ ਪੁਲੀਸ ਸੁਪਰਡੈਂਟ ਓਮ ਪ੍ਰਕਾਸ਼ ਜਾਟ ਨੇ ਕਿਹਾ, ‘‘ਅਦਾਕਾਰ ਸ਼ਾਹਰੁਖ ਖਾਨ ਨੂੰ ਲੂ ਲੱਗਣ ਤੋਂ ਬਾਅਦ ਕੇਡੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।’’ -ਪੀਟੀਆਈ
Advertisement
Advertisement
×