ਅਦਾਕਾਰਾ ਪ੍ਰਿਯੰਕਾ ਚੋਪੜਾ ਤੇ ਨਿਕ ਜੋਨਸ ਮਾਤਾ-ਪਿਤਾ ਬਣੇ

ਅਦਾਕਾਰਾ ਪ੍ਰਿਯੰਕਾ ਚੋਪੜਾ ਤੇ ਨਿਕ ਜੋਨਸ ਮਾਤਾ-ਪਿਤਾ ਬਣੇ

ਲਾਸ ਏਂਜਲਸ, 22 ਜਨਵਰੀ

ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਜੋਨਸ ਅਤੇ ਅਮਰੀਕੀ ਗਾਇਕ ਨਿਕ ਜੋਨਸ ਸਰੋਗੇਸੀ ਰਾਹੀਂ ਮਾਤਾ-ਪਿਤਾ ਬਣ ਗਏ ਹਨ। ਪ੍ਰਿਯੰਕਾ ਅਤੇ ਉਨ੍ਹਾਂ ਦੇ ਪਤੀ ਨਿਕ ਨੇ ਇੰਸਟਾਗ੍ਰਾਮ ਦੇ ਜ਼ਰੀਏ ਇਹ ਜਾਣਕਾਰੀ ਦਿੱਤੀ। ਪ੍ਰਿਯੰਕਾ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਦਾ ਜਨਮ 15 ਜਨਵਰੀ ਨੂੰ ਸਰੋਗੇਸੀ ਰਾਹੀਂ ਹੋਇਆ ਸੀ। ਜੋੜੇ ਨੇ ਬਿਆਨ ਵਿਚ ਕਿਹਾ ਕਿ ਉਹ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਬੇਹੱਦ ਖੁਸ਼ ਹਨ ਕਿ ਉਨ੍ਹਾਂ ਦੇ ਘਰ 'ਸਰੋਗੇਟ' (ਇਕ ਔਰਤ, ਜੋ ਕਿਸੇ ਹੋਰ ਦੇ ਬੱਚੇ ਆਪਣੀ ਕੁੱਖ ਵਿਚ ਪਾਲਦੀ ਹੈ) ਰਾਹੀਂ ਬੱਚੇ ਦਾ ਜਨਮ ਹੋਇਆ ਹੈ। ਜੋੜੇ ਨੇ ਆਪਣੇ ਬੱਚੇ ਦੇ ਨਾਮ ਜਾਂ ਲਿੰਗ ਦਾ ਖੁਲਾਸਾ ਨਹੀਂ ਕੀਤਾ। ਪ੍ਰਿਯੰਕਾ ਅਤੇ ਨਿਕ ਦਾ ਵਿਆਹ 2018 ਵਿੱਚ ਭਾਰਤ ਵਿੱਚ ਹੋਇਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All