DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੱਜ ਹੋਵੇਗਾ ਆਸ਼ਾ ਭੌਸਲੇ ਦਾ ਅੰਤਿਮ ਸੰਸਕਾਰ

ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਸਰਕਾਰੀ ਸਨਮਾਨਾਂ ਨਾਲ ਦਿੱਤੀ ਜਾਵੇਗੀ ਆਖਰੀ ਵਿਦਾਈ

  • fb
  • twitter
  • whatsapp
  • whatsapp
featured-img featured-img
ਫੋਟੋ ਪੀਟੀਆਈ
Advertisement

ਉੱਘੀ ਗਾਇਕਾ ਆਸ਼ਾ ਭੌਸਲੇ ਦਾ ਅੰਤਿਮ ਸੰਸਕਾਰ ਸੋਮਵਾਰ ਸ਼ਾਮ ਨੂੰ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।

ਆਪਣੀ ਵਿਲੱਖਣ ਆਵਾਜ਼ ਨਾਲ ਹਿੰਦੀ ਪਿੱਠਵਰਤੀ ਗਾਇਨ ਵਿੱਚ ਵੱਖਰਾ ਮੁਕਾਮ ਹਾਸਲ ਕਰਨ ਵਾਲੀ 92 ਸਾਲਾ ਮਹਾਨ ਗਾਇਕਾ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਕਈ ਅੰਗਾਂ ਦੇ ਫੇਲ ਹੋਣ ਕਾਰਨ ਆਖਰੀ ਸਾਹ ਲਏ। ਬਾਅਦ ਵਿੱਚ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਲੋਅਰ ਪਰੇਲ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਗਿਆ।

Advertisement

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਐਤਵਾਰ ਸ਼ਾਮ ਨੂੰ ਆਸ਼ਾ ਭੌਸਲੇ ਦੀ ਰਿਹਾਇਸ਼ 'ਤੇ ਪਹੁੰਚ ਕੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੇ ਨਾਲ ਸੂਬੇ ਦੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਅਸ਼ੀਸ਼ ਸ਼ੇਲਰ ਅਤੇ ਵਿਧਾਇਕ ਸੁਨੀਲ ਸ਼ਿੰਦੇ ਤੇ ਪ੍ਰਸਾਦ ਲਾਡ ਨੇ ਵੀ ਮੌਕੇ 'ਤੇ ਪਹੁੰਚ ਕੇ ਗਾਇਕਾ ਨੂੰ ਸ਼ਰਧਾਂਜਲੀ ਦਿੱਤੀ।

Advertisement

ਮੰਤਰੀ ਸ਼ੇਲਰ ਨੇ ਕਿਹਾ, "ਆਸ਼ਾ ਭੌਸਲੇ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ 13 ਅਪਰੈਲ ਨੂੰ ਸ਼ਾਮ 4 ਵਜੇ ਹੋਵੇਗਾ।"

ਗਾਇਕਾ ਦੇ ਪੁੱਤਰ ਆਨੰਦ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸੋਮਵਾਰ ਸਵੇਰੇ 11 ਵਜੇ ਲੋਅਰ ਪਰੇਲ ਸਥਿਤ ਉਨ੍ਹਾਂ ਦੀ ਰਿਹਾਇਸ਼ ਕਾਸਾ ਗ੍ਰਾਂਡੇ  (Casa Grande) ਵਿਖੇ ਆਸ਼ਾ ਭੌਸਲੇ ਜੀ ਦੇ ਅੰਤਿਮ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ, "ਉਨ੍ਹਾਂ ਦੀਆਂ ਅੰਤਿਮ ਰਸਮਾਂ ਸੋਮਵਾਰ ਸ਼ਾਮ 4 ਵਜੇ ਸ਼ਿਵਾਜੀ ਪਾਰਕ ਵਿੱਚ ਨਿਭਾਈਆਂ ਜਾਣਗੀਆਂ।"

Advertisement
×