ਪਟਨਾ, 22 ਮਈ
ਭਾਜਪਾ ਦੀ ਬਿਹਾਰ ਇਕਾਈ ਨੇ ਭੋਜਪੁਰੀ ਅਭਿਨੇਤਾ ਪਵਨ ਸਿੰਘ ਨੂੰ ਸੂਬੇ ਦੀ ਕਰਾਕਟ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਕਾਰਨ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਨੇ ਬਿਆਨ ਵਿਚ ਕਿਹਾ ਕਿ ਪਵਨ ਸਿੰਘ ਨੂੰ ਪਾਰਟੀ ਫੈਸਲੇ ਖ਼ਿਲਾਫ਼ ਆਜ਼ਾਦ ਉਮੀਦਵਾਰ ਵਜੋਂ ਕਰਾਕਟ ਲੋਕ ਸਭਾ ਸੀਟ ਤੋਂ ਚੋਣ ਲੜਨ ਕਾਰਨ ਤੁਰੰਤ ਭਾਜਪਾ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ।