DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BKU Ekta Ugrahan: ਉਗਰਾਹਾਂ ਜਥੇਬੰਦੀ ਵੱਲੋਂ ਪੱਕਾ ਮੋਰਚਾ ਅੱਜ

ਬੀ ਕੇ ਯੂ (ਏਕਤਾ)-ਉਗਰਾਹਾਂ ਵੱਲੋਂ ਕਿਸਾਨ-ਮਜ਼ਦੂਰਾਂ ਦੀਆਂ ਮੰਗਾਂ ਲਈ ਭਲਕੇ 30 ਅਗਸਤ ਤੋਂ ਡੀ ਸੀ ਦਫ਼ਤਰ ਸੰਗਰੂਰ ਅੱਗੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ। ਯੂਨੀਅਨ ਨੇ ਪੱਕੇ ਮੋਰਚੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਉਗਰਾਹਾਂ ਜਥੇਬੰਦੀ...

  • fb
  • twitter
  • whatsapp
  • whatsapp
featured-img featured-img
ਬੀ ਕੇ ਯੂ (ਏਕਤਾ)-ਉਗਰਾਹਾਂ ਦੀ ਜ਼ਿਲ੍ਹਾ ਮੀਟਿੰਗ ਚ ਸ਼ਾਮਲ ਅਹੁਦੇਦਾਰ। -ਫੋਟੋ: ਲਾਲੀ
Advertisement

ਬੀ ਕੇ ਯੂ (ਏਕਤਾ)-ਉਗਰਾਹਾਂ ਵੱਲੋਂ ਕਿਸਾਨ-ਮਜ਼ਦੂਰਾਂ ਦੀਆਂ ਮੰਗਾਂ ਲਈ ਭਲਕੇ 30 ਅਗਸਤ ਤੋਂ ਡੀ ਸੀ ਦਫ਼ਤਰ ਸੰਗਰੂਰ ਅੱਗੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ। ਯੂਨੀਅਨ ਨੇ ਪੱਕੇ ਮੋਰਚੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਉਗਰਾਹਾਂ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਹੋਈ। ਇਸ ਵਿਚ ਪੱਕੇ ਮੋਰਚੇ ਦੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਯੂਨੀਅਨ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਲਈ ਭਲਕੇ 30 ਅਗਸਤ ਤੋਂ ਡੀ ਸੀ ਦਫ਼ਤਰ ਸੰਗਰੂਰ ਵਿੱਚ ਪੱਕਾ ਮੋਰਚਾ ਲੱਗੇਗਾ। ਪਿੰਡਾਂ ’ਚੋਂ ਰਾਸ਼ਨ ਇਕੱਠਾ ਕਰਨ, ਢੋਲ ਮਾਰਚ, ਮੋਟਰਸਾਈਕਲ ਮਾਰਚ, ਘਰ-ਘਰ ਜਾ ਕੇ ਸੁਨੇਹੇ ਲਾਉਣ ਅਤੇ ਮੋਰਚੇ ‘ਚ ਬੀਬੀਆਂ ਸਣੇ ਵੱਡੀ ਲਾਮਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੋਰਚੇ ਦੌਰਾਨ ਸਰਕਾਰ ’ਤੇ ਦਬਾਅ ਬਣਾਇਆ ਜਾਵੇਗਾ ਕਿ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਜ਼ਮੀਨਾਂ ਖੋਹਣ ਵਾਲੀ ਲੈਂਡ ਪੂਲਿੰਗ ਨੀਤੀ ਰੱਦ ਹੋਵੇ, ਦਹਾਕਿਆਂ ਤੋਂ ਜ਼ਮੀਨ ਵਾਹ ਰਹੇ ਆਬਾਦਕਾਰਾਂ, ਮੁਜ਼ਾਰਿਆਂ ਨੂੰ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਦਿੱਤੇ ਜਾਣ, ਉਜਾੜਨਾ ਬੰਦ ਕੀਤਾ ਜਾਵੇ, ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਹੋਵੇ, ਬਿਜਲੀ ਬਿੱਲ, ਕਿਰਤ ਕੋਡ ਅਤੇ ਵੀ ਬੀ ਜੀ ਰਾਮ ਜੀ ਵਰਗੇ ਲੋਕ ਮਾਰੂ ਕਾਨੂੰਨ ਰੱਦ ਕੀਤੇ ਜਾਣ ਆਦਿ। ਉਨ੍ਹਾਂ ਕਿਹਾ ਕਿ ਮੋਰਚੇ ’ਚ ਹਜ਼ਾਰਾਂ ਕਿਸਾਨਾਂ ਦਾ ਇਕੱਠ ਹੋਵੇਗਾ। ਮੀਟਿੰਗ ਵਿੱਚ ਯੂਨੀਅਨ ਆਗੂ ਅਮਨਦੀਪ ਸਿੰਘ ਮਹਿਲਾਂ, ਦਰਸ਼ਨ ਸਿੰਘ ਚੰਗਾਲੀ ਵਾਲਾ, ਜਸਬੀਰ ਸਿੰਘ ਗੱਗੜਪੁਰ, ਰਘਵੀਰ ਸਿੰਘ ਘਰਾਚੋਂ, ਜਗਤਾਰ ਸਿੰਘ ਲੱਡੀ, ਕਰਮਜੀਤ ਮੰਗਵਾਲ, ਹਰਜੀਤ ਸਿੰਘ ਮਹਿਲਾਂ, ਜਗਦੀਪ ਸਿੰਘ ਮਹਿਲਾਂ, ਜਸਵੰਤ ਸਿੰਘ ਤੋਲਾਵਾਲ, ਰਾਮਸਰਨ ਸਿੰਘ, ਗੁਰਪ੍ਰੀਤ ਸਿੰਘ ਸੰਗਤਪੁਰਾ ਅਤੇ ਬੰਟੀ ਢੀਂਡਸਾ ਸ਼ਾਮਲ ਸਨ।

Advertisement

Advertisement
Advertisement
×