ਮੁੰਬਈ, 18 ਅਪਰੈਲ
ਬੌਲੀਵੁਡ ਅਦਾਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਦੋਵਾਂ ਅਦਾਕਾਰਾਂ ਨੇ ਸ਼ੋਸ਼ਲ ਮੀਡੀਆ ’ਤੇ ਆਪਣੇ ਪ੍ਰਸੰਸਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕਰੋਨਾ ਕਾਰਨ ਘਰ ਵਿਚ ਹੀ ਇਕਾਂਤਵਾਸ ਹਨ। ਉਨ੍ਹਾਂ ਕਰੋਨਾਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਸਮਾਜਿਕ ਦੂਰੀ, ਮਾਸਕ ਪਾਉਣ ਤੇ ਕਰੋਨਾ ਨਿਯਮਾਂ ਦਾ ਸਖਤੀ ਨਾਲ ਪਾਲਣ ਕਰਨ ਦੀ ਸਲਾਹ ਦਿੱਤੀ ਹੈ। -ਪੀਟੀਆਈ