DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਕਮਿਊਨਿਟੀ ਸਿਹਤ ਅਫ਼ਸਰਾਂ ਵੱਲੋਂ ਸਿਵਲ ਹਸਪਤਾਲ ’ਚ ਭੁੱਖ ਹੜਤਾਲ ਤੇ ਰੋਸ ਧਰਨਾ

ਮੁੱਖ ਮੰਤਰੀ ਵੱਲੋਂ ਮੀਟਿੰਗ ਨਾ ਕਰਨ ਕਾਰਨ ਭਾਰੀ ਰੋਸ, ਸੰਘਰਸ਼ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਕਮਿਊਨਿਟੀ ਸਿਹਤ ਅਫ਼ਸਰਾਂ ਵੱਲੋਂ ਸਿਵਲ ਹਸਪਤਾਲ ’ਚ ਭੁੱਖ ਹੜਤਾਲ ਤੇ ਰੋਸ ਧਰਨਾ
Advertisement

ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਅੱਜ ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਸਿਵਲ ਹਸਪਤਾਲ ਵਿਖੇ ਸੰਕੇਤਕ ਭੁੱਖ ਹੜਤਾਲ ਅਤੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ।

ਯੂਨੀਅਨ ਆਗੂ ਕਮਲਪ੍ਰੀਤ ਕੌਰ, ਕੁਲਜੀਤ ਕੌਰ, ਕਮਲ ਕਲਿਆਣ, ਕੁਲਜੀਤ ਕੌਰ ਅਤੇ ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਕੇ ਸਿਰਫ਼ ਭਰੋਸੇ ਦਿੱਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਮਿਤੀ 29/07/2026 ਨੂੰ ਯੂਨੀਅਨ ਨੂੰ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ, ਪਰ ਯੂਨੀਅਨ ਦੇ ਆਗੂ ਚੰਡੀਗੜ੍ਹ ਪਹੁੰਚਣ ਦੇ ਬਾਵਜੂਦ ਮੁੱਖ ਮੰਤਰੀ ਵੱਲੋਂ ਉਨ੍ਹਾਂ ਨਾਲ ਕੋਈ ਮੁਲਾਕਾਤ ਨਹੀਂ ਕੀਤੀ ਗਈ। ਜਿਸ ਕਾਰਨ ਭਾਰੀ ਰੋਸ ਅਤੇ ਨਿਰਾਸ਼ਾ ਹੈ।

Advertisement

ਆਗੂਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ। ਪਿਛਲੇ ਕਈ ਸਾਲਾਂ ਤੋਂ ਸਰਕਾਰ ਵੱਲੋਂ ਮੀਟਿੰਗਾਂ ਕਰਕੇ ਸਿਰਫ਼ ਲਾਰੇਬਾਜ਼ੀ ਅਤੇ ਸਮਾਂ ਟਪਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ 5000 ਰੁਪਏ ਸਬੰਧੀ ਜਾਰੀ ਪੱਤਰ ਵਿੱਚੋਂ ਬੈਂਚਮਾਰਕ ਦੀ ਸ਼ਰਤ ਹਟਾ ਕੇ ਇਸ ਰਕਮ ਨੂੰ ਬੇਸਿਕ ਤਨਖ਼ਾਹ ਵਿੱਚ ਸ਼ਾਮਲ ਕਰਨਾ, ਸਮੂਹ ਸੀ ਐਚ ਓ ਨੂੰ ਲੌਇਲਟੀ ਬੋਨਸ ਜਾਰੀ ਕਰਨਾ, ਰੈਗੂਲਰ ਕੈਡਰ ਸੈਂਕਸ਼ਨ ਕਰਨਾ, ਤਨਖ਼ਾਹ ਅਤੇ ਇੰਸੈਂਟਿਵ ਨੂੰ ਮਰਜ ਕਰਨਾ ਅਤੇ ਇੰਸੈਂਟਿਵ ਪਰਫਾਰਮਾ ਨੂੰ ਰਿਵਾਈਜ਼ ਕਰਨਾ ਸ਼ਾਮਲ ਹਨ।

Advertisement

ਆਗੂਆਂ ਨੇ ਦੱਸਿਆ ਕਿ 4 ਅਗਸਤ 2026 ਨੂੰ ਸਰਕਾਰ ਨਾਲ ਸਬ-ਕਮੇਟੀ ਦੀ ਮੀਟਿੰਗ ਨਿਰਧਾਰਤ ਹੈ। ਜੇ ਇਸ ਮੀਟਿੰਗ ਵਿੱਚ ਵੀ ਸਰਕਾਰ ਨੇ ਸਿਰਫ਼ ਭਰੋਸੇ ਅਤੇ ਲਾਰੇ ਹੀ ਦਿੱਤੇ ਅਤੇ ਮੰਗਾਂ ਦੇ ਹੱਲ ਲਈ ਕੋਈ ਠੋਸ ਫ਼ੈਸਲਾ ਨਾ ਕੀਤਾ, ਤਾਂ ਇਸ ਤੋਂ ਬਾਅਦ ਪੰਜਾਬ ਸਰਕਾਰ ਵਿਰੁੱਧ ਪੱਕਾ ਧਰਨਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਅੱਜ ਦੀ ਸੰਕੇਤਿਕ ਭੁੱਖ ਹੜਤਾਲ ਸਰਕਾਰ ਲਈ ਇੱਕ ਚਿਤਾਵਨੀ ਹੈ। ਜੇ ਸਰਕਾਰ ਨੇ ਹੁਣ ਵੀ ਉਨ੍ਹਾਂ ਦੀ ਆਵਾਜ਼ ਨਾ ਸੁਣੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਵੀ ਤਿੱਖਾ ਅਤੇ ਵਿਆਪਕ ਕੀਤਾ ਜਾਵੇਗਾ।

Advertisement
×