Congress: ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਢਣ ਦਾ ਵੇਲਾ: ਢਿੱਲੋਂ
ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਪਾਰਟੀ ਵੱਲੋਂ ਚਲਾਈ ਜਾ ਰਹੀ ਮੁਹਿੰਮ ਦਾ ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ ਦੇ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਾਇਜ਼ਾ ਲਿਆ ਅਤੇ ਬਲਾਕ ਸ਼ੇਰਪੁਰ ਦੇ ਪਿੰਡ ਬੜੀ ਵਿੱਚ ਬਲਾਕ ਕਾਂਗਰਸ...
ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਪਾਰਟੀ ਵੱਲੋਂ ਚਲਾਈ ਜਾ ਰਹੀ ਮੁਹਿੰਮ ਦਾ ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ ਦੇ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਾਇਜ਼ਾ ਲਿਆ ਅਤੇ ਬਲਾਕ ਸ਼ੇਰਪੁਰ ਦੇ ਪਿੰਡ ਬੜੀ ਵਿੱਚ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਜਸਮੇਲ ਸਿੰਘ ਬੜੀ ਦੀ ਅਗਵਾਈ ਹੇਠ ਹੋਈ ਪਾਰਟੀ ਵਰਕਰਾਂ ਦੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਪਾਰਟੀ ਦੇ ਆਗੂ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਹਰ ਆਗੂ ਅਤੇ ਵਰਕਰ ਨੂੰ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਜਥੇਬੰਦਕ ਤਿਆਰੀਆਂ ਵਿੱਚ ਜੁਟ ਜਾਣਾ ਚਾਹੀਦਾ ਹੈ। ਪਾਰਟੀ ਦੀ ਮਜ਼ਬੂਤੀ ਦਾ ਆਧਾਰ ਉਸ ਦਾ ਜ਼ਮੀਨੀ ਪੱਧਰ ਦਾ ਵਰਕਰ ਹੈ, ਇਸ ਲਈ ਬੂਥ ਪੱਧਰ ਤੱਕ ਜਥੇਬੰਦੀ ਨੂੰ ਮਜ਼ਬੂਤ ਕਰ ਕੇ ਹੀ ਕਾਂਗਰਸ ਨੂੰ ਹੋਰ ਤਾਕਤਵਰ ਬਣਾਇਆ ਜਾ ਸਕਦਾ ਹੈ।
ਮੀਟਿੰਗ ਦੌਰਾਨ ਬਲਾਕ ਕਾਂਗਰਸ ਕਮੇਟੀ ਸ਼ੇਰਪੁਰ ਵਿੱਚ ਵੱਖ-ਵੱਖ ਅਹੁਦਿਆਂ ’ਤੇ ਨਿਯੁਕਤ ਕੀਤੇ ਗਏ ਕਰੀਬ 31 ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਇਸ ਮੌਕੇ ਕਾਂਗਰਸ ਦੇ ਮੀਤ ਪ੍ਰਧਾਨ ਵਜੋਂ ਚਮਕੌਰ ਸਿੰਘ ਭੋਲਾ ਟਿੱਬਾ, ਅਮਰਜੀਤ ਸਿੰਘ ਸਾਬਕਾ ਸਰਪੰਚ ਹੇੜੀਕੇ ਅਤੇ ਅਮਨਦੀਪ ਸਿੰਘ ਬਦੇਸ਼ਾ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਜਦੋਂਕਿ ਜਨਰਲ ਸਕੱਤਰ ਵਜੋਂ ਪ੍ਰਗਟਪ੍ਰੀਤ ਸਿੰਘ ਸ਼ੇਰਪੁਰ ਸਣੇ ਹੋਰ ਬਲਾਕ ਅਹੁਦੇਦਾਰਾਂ ਨੂੰ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਇਸ ਮੌਕੇ ਯੂਥ ਕਾਂਗਰਸ ਆਗੂ ਕਮਲਜੀਤ ਸਿੰਘ ਚੱਕ, ਕਿਸਾਨ ਸੈੱਲ ਦੇ ਬਲਾਕ ਪ੍ਰਧਾਨ ਬਹਾਦਰ ਸਿੰਘ ਢੰਡਾ, ਗੁਰਮੇਲ ਸਿੰਘ ਮੌੜ, ਐਡਵੋਕੇਟ ਜਸਵੀਰ ਸਿੰਘ ਖੇੜੀ, ਜਸਮੇਲ ਸਿੰਘ ਡੇਅਰੀਵਾਲਾ, ਬਨੀ ਖਹਿਰਾ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

