ਮੁੰਬਈ, 10 ਫਰਵਰੀ
ਮੁੰਬਈ ਪੁਲੀਸ ਨੇ ਅਸ਼ਲੀਲ ਫਿਲਮਾਂ ਬਣਾਉਣ ਵਾਲੇ ਗਰੋਹ ਨਾਲ ਸਬੰਧਤ ਮਾਮਲੇ ’ਚ ਫਿਲਮ ਡਾਇਰੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ’ਚ ਇੱਕ ਅਦਾਕਾਰਾ ਸਮੇਤ ਕੁੱਲ ਨੌਂ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਅਸ਼ਲੀਲ ਫਿਲਮਾਂ ਬਣਾਉਣ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਅਪਰਾਧ ਸ਼ਾਖਾ ਨੇ 40 ਸਾਲਾ ਨੌਵੇਂ ਮੁਲਜ਼ਮ ਨੂੰ ਬੀਤੇ ਦਿਨ ਗੁਜਰਾਤ ਦੇ ਸ਼ਹਿਰ ਸੂਰਤ ਤੋਂ ਗ੍ਰਿਫਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਅਸ਼ਲੀਲ ਫਿਲਮਾਂ ਦਾ ਨਿਰਦੇਸ਼ਨ ਕਰਦਾ ਸੀ ਅਤੇ ਉਨ੍ਹਾਂ ਨੂੰ ਓਟੀਟੀ ਪਲੈਟਫਾਰਮਾਂ ’ਤੇ ਭੇਜ ਦਿੰਦਾ ਸੀ। ਅਧਿਕਾਰੀ ਨੇ ਦੱਸਿਆ ਕਿ ਉਹ ਇੱਕ ਸਾਲ ਤੋਂ ਅਸ਼ਲੀਲ ਫਿਲਮਾਂ ਬਣਾਉਣ ਦੇ ਕੰਮ ’ਚ ਸ਼ਾਮਲ ਸੀ। ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ 15 ਫਰਵਰੀ ਤੱਕ ਪੁਲੀਸ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। -ਪੀਟੀਆਈ