ਰਜਨੀਕਾਂਤ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ

ਰਜਨੀਕਾਂਤ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ

ਨਵੀਂ ਦਿੱਲੀ, 1 ਅਪਰੈਲ 

ਦੱਖਣੀ ਫ਼ਿਲਮਾਂ ਦੇ ਸੁਪਰਸਟਾਰ ਰਜਨੀਕਾਂਤ ਨੂੰ ਵੱਕਾਰੀ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਨਿਵਾਜਿਆ ਜਾਵੇਗਾ। ਇਹ ਐਲਾਨ ਅੱਜ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕੀਤਾ। ਉਨ੍ਹਾਂ ਨੂੰ ਇਹ ਐਵਾਰਡ 3 ਮਈ ਨੂੰ ਦਿੱਤਾ ਜਾਵੇਗਾ। ਰਜਨੀਕਾਂਤ ਨੂੰ ਇਹ ਐਵਾਰਡ ਸਾਲ 2019 ਲਈ ਦਿੱਤਾ ਜਾ ਰਿਹਾ ਹੈ। ਰਜਨੀਕਾਂਤ ਨੂੰ ਇਹ ਐਵਾਰਡ ਮਿਲਣ ਦਾ ਐਲਾਨ ਹੋਣ ਦੇ ਨਾਲ ਹੀ ਉਨ੍ਹਾਂ ਨੂੰ ਚੁਫੇਰਿਓਂ ਵਧਾਈਆਂ ਮਿਲ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਐੱਮ. ਵੈਂਕੱਈਆ ਨਾਇਡੂ, ਤਾਮਿਲ ਨਾਡੂ ਦੇ ਮੁੱਖ ਮੰਤਰੀ ਕੇ. ਪਲਾਨੀਸਵਾਮੀ ਤੇ ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਸਣੇ ਸਿਆਸੀ, ਫ਼ਿਲਮ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। 

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ‘ਥਲਾਈਵਾ’ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਕਈ ਪੀੜ੍ਹੀਆਂ ’ਚ ਮਸ਼ਹੂਰ, ਇੰਨਾ ਵੱਡਾ ਕਰੀਅਰ, ਵੱਖ-ਵੱਖ ਭੂਮਿਕਾਵਾਂ ਅਤੇ ਇੱਕ ਪ੍ਰਭਾਵਿਤ ਕਰਨ ਵਾਲੀ ਸ਼ਖ਼ਸੀਅਤ, ਅਜਿਹੇ ਹਨ ਰਜਨੀਕਾਂਤ। ਇਸ ਸਨਮਾਨ ਲਈ ਉਨ੍ਹਾਂ ਨੂੰ ਬਹੁਤ-ਬਹੁਤ ਵਧਾਈ।’

ਉਪ ਰਾਸ਼ਟਰਪਤੀ ਐੱਮ. ਵੈਂਕੱਈਆ ਨਾਇਡੂ ਨੇ ਟਵੀਟ ਕੀਤਾ, ‘ਵੱਕਾਰੀ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਿਤ ਹੋਣ ਜਾ ਰਹੇ ਸੁਪਰਸਟਾਰ ਰਜਨੀਕਾਂਤ ਨੂੰ ਦਿਲੋਂ ਮੁਬਾਰਕ। ਬਹੁਪੱਖੀ ਅਦਾਕਾਰ ਨੇ ਲੰਘੇ ਕਈ ਵਰ੍ਹਿਆਂ ਤੋਂ ਵੱਖ-ਵੱਖ ਭੂਮਿਕਾਵਾਂ ਰਾਹੀਂ ਮਨੁੱਖੀ ਤਜਰਬੇ ਅਤੇ ਜਜ਼ਬਾਤ ਦੀ ਪੇਸ਼ਕਾਰੀ ਕੀਤੀ।’ ਤਾਮਿਲ ਨਾਡੂ ਦੇ ਮੁੱਖ ਮੰਤਰੀ ਕੇ. ਪਲਾਨੀਸਵਾਮੀ ਨੇ ਵੀ ਫੋਨ ਕਰ ਕੇ ਰਜਨੀਕਾਂਤ ਨੂੰ ਵਧਾਈ ਦਿੱਤੀ ਹੈ। ਡੀਐੱਮਕੇ ਦੇ ਪ੍ਰਧਾਨ ਐੱਮ.ਕੇ. ਸਟਾਲਿਨ ਨੇ ਫੇਸਬੁੱਕ ’ਤੇ ਪੋਸਟ ’ਚ ਵਧਾਈ ਦਿੰਦਿਆਂ ਕਿਹਾ ਕਿ ਰਜਨੀਕਾਂਤ ਨੂੰ ਇਹ ਐਵਾਰਡ ਬਹੁਤ ਪਹਿਲਾਂ ਮਿਲਣਾ ਚਾਹੀਦਾ ਸੀ। ਅਦਾਕਾਰ ਤੋਂ ਸਿਆਸਤਦਾਨ ਬਣੇ ਕਮਲ ਹਾਸਨ ਨੇ ਕਿਹਾ ਕਿ ਕਿਸੇ ਵੀ ਕਲਾਕਾਰ ਨੂੰ ਦਿੱਤਾ ਜਾਣ ਵਾਲਾ ਇਹ ਸਭ ਤੋਂ ਵੱਡਾ ਪੁਰਸਕਾਰ ਰਜਨੀਕਾਂਤ ਲਈ ਸੌ ਫ਼ੀਸਦੀ ਸਹੀ ਹੈ। -ਆਈਏਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All