ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦਾਦਾ ਸਾਹਿਬ ਫਾਲਕੇ ਐਵਾਰਡ ਮਿਥੁਨ ਚੱਕਰਵਰਤੀ ਨੂੰ ਦੇਣ ਦਾ ਫ਼ੈਸਲਾ

ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਵਿਨੀ ਵੈਸ਼ਣਵ ਵੱਲੋਂ ‘ਐਕਸ’ ਉਤੇ ਐਲਾਨ
ਅਦਾਕਾਰ ਮਿਥੁਨ ਚੱਕਰਵਰਤੀ
Advertisement

ਨਵੀਂ ਦਿੱਲੀ, 30 ਸਤੰਬਰ

Mithun Chakraborty to get Dadasaheb Phalke Award: ਫਿਲਮਾਂ ਦੇ ਖੇਤਰ ਵਿਚ ਦੇਸ਼ ਦਾ ਸਭ ਤੋਂ ਵੱਡਾ ਤੇ ਵੱਕਾਰੀ ‘ਦਾਦਾ ਸਾਹਿਬ ਫਾਲਕੇ ਐਵਾਰਡ’ ਦੇਣ ਲਈ ਸੀਨੀਅਰ ਅਦਾਕਾਰ ਮਿਥੁਨ ਚੱਕਰਵਰਤੀ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ ਜੋ ‘ਮ੍ਰਿਗਯਾ’, ‘ਸੁਰਕਸ਼ਾ’ ਅਤੇ ‘ਡਾਂਸ ਡਾਂਸ’ ਵਰਗੀਆਂ ਫ਼ਿਲਮਾਂ ਲਈ ਜਾਣੇ ਜਾਂਦੇ ਹਨ। ਗ਼ੌਰਤਲਬ ਹੈ ਕਿ ਕੁਝ ਮਹੀਨੇ ਪਹਿਲਾਂ ਹੀ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਦੇਸ਼ ਦੇ ਤੀਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ ‘ਪਦਮ ਭੂਸ਼ਣ’ ਨਾਲ ਵੀ ਨਿਵਾਜਿਆ ਸੀ।

Advertisement

ਇਹ ਐਲਾਨ ਸੋਮਵਾਰ ਨੂੰ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਿਵਨੀ ਵੈਸ਼ਣਵ ਨੇ ‘ਐਕਸ’ ਉਤੇ ਕੀਤਾ। ਆਪਣੀ ਐਕਸ ਪੋਸਟ ਵਿਚ ਉਨ੍ਹਾਂ ਕਿਹਾ, ‘‘ਮਿਥੁਨ ਦਾਦਾ ਦਾ ਲਾਸਾਨੀ ਫ਼ਿਲਮੀ ਸਫ਼ਰ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਹੈ! ਮੈਨੂੰ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਦਾਦਾ ਸਾਹਿਬ ਫਾਲਕੇ ਚੋਣ ਜਿਊਰੀ ਨੇ ਇਹ ਐਵਾਰਡ ਭਾਰਤੀ ਸਿਨੇਮਾ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਨਾਮੀ ਅਦਾਕਾਰ ਸ੍ਰੀ ਮਿਥੁਨ ਚੱਕਰਵਰਤੀ ਜੀ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ।’’

ਵੈਸ਼ਣਵ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਐਵਾਰਡ ਨਾਲ 8 ਅਕਤੂਬਰ ਨੂੰ ਹੋਣ ਵਾਲੇ 70ਵੇਂ ਨੈਸ਼ਨਲ ਫਿਲਮ ਐਵਾਰਡ ਸਮਾਗਮ ਦੌਰਾਨ ਸਨਮਾਨਿਆ ਜਾਵੇਗਾ।

ਮੋਦੀ ਵੱਲੋਂ ਮਿਥੁਨ ਨੂੰ ਮੁਬਾਰਕਬਾਦ

ਨਾਮੀ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਦਿੱਤੇ ਜਾਣ ਦੇ ਐਲਾਨ ਉਤੇ ਖ਼ੁਸ਼ੀ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਥੁਨ ਨੂੰ ਸੱਭਿਆਚਰਕ ਪ੍ਰਤੀਕ ਕਰਾਰ ਦਿੰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਇਸ ਸਬੰਧੀ ਆਪਣੀ ਐਕਸ ਪੋਸਟ ਵਿਚ ਕਿਹਾ, ‘‘ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਕਿ ਸ੍ਰੀ ਮਿਥੁਨ ਚੱਕਰਵਰਤੀ ਜੀ ਨੂੰ, ਭਾਰਤੀ ਸਿਨੇਮਾ ਲਈ ਉਨ੍ਹਾਂ ਦੇ ਲਾਸਾਨੀ ਯੋਗਦਾਨ ਬਦਲੇ ਵੱਕਾਰੀ ਦਾਦਾ ਸਾਹਿਬ ਫਾਲਕੇ ਐਵਾਰਡ ਦੇਣ ਵਾਸਤੇ ਚੁਣਿਆ ਗਿਆ ਹੈ।’’

ਮੋਦੀ ਨੇ ਕਿਹਾ, ‘‘ਉਹ ਇਕ ਸੱਭਿਆਚਾਰਕ ਪ੍ਰਤੀਕ ਹਨ, ਜੋ ਆਪਣੀਆਂ ਵਿਆਪਕ ਕਾਰਗੁਜ਼ਾਰੀਆਂ ਰਾਹੀਂ ਬਹੁਤ ਸਾਰੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੂੰ ਮੁਬਾਰਕਾਂ ਤੇ ਸ਼ੁਭਕਾਮਨਾਵਾਂ।’’ -ਪੀਟੀਆਈ

Advertisement