ਮੁੰਬਈ: ਮਹਾਨ ਅਦਾਕਾਰ ਦਿਲੀਪ ਕੁਮਾਰ ਨੂੰ ਸਾਹ ਲੈਣ ’ਚ ਤਕਲੀਫ ਮਗਰੋਂ ਇਥੋਂ ਦੇ ਹਸਪਤਾਲ ਵਿਚਲੇ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਹੈ। ਕਰੀਬ 10 ਦਿਨ ਪਹਿਲਾਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਹਸਪਤਾਲ ਦੇ ਸੂਤਰਾਂ ਅਨੁਸਾਰ 98 ਸਾਲਾ ਅਦਾਕਾਰ ਨੂੰ ਕੱਲ੍ਹ ਉਪਨਗਰ ਖਾਰ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਹੁਣ ਉਨ੍ਹਾਂ ਦੀ ਸਿਹਤ ਠੀਕ ਹੈ। ਇਹ ਹਸਪਤਾਲ ਕੋਵਿਡ ਕੇਂਦਰ ਨਹੀਂ ਹੈ। -ਪੀਟੀਆਈ