DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਸ਼ਹੂਰ ਗਾਇਕਾ ਆਸ਼ਾ ਭੌਂਸਲੇ ਨੂੰ ਪਿਆ ਦਿਲ ਦਾ ਦੌਰਾ ; ਹਸਪਤਾਲ ਵਿੱਚ ਦਾਖਲ

ਮਸ਼ਹੂਰ ਪਲੇਅਬੈਕ ਗਾਇਕਾ ਆਸ਼ਾ ਭੌਂਸਲੇ ਨੂੰ ਸ਼ਨਿੱਚਰਵਾਰ ਸ਼ਾਮ ਦਿਲ ਦਾ ਦੌਰਾ ਪੈਣ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ 92 ਸਾਲਾ ਗਾਇਕਾ ਨੂੰ ਫੇਫੜਿਆਂ (pulmonary) ਨਾਲ ਸਬੰਧਤ ਸਮੱਸਿਆਵਾਂ ਵੀ ਹਨ। ਪਿਛਲੇ 80...

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ
Advertisement

ਮਸ਼ਹੂਰ ਪਲੇਅਬੈਕ ਗਾਇਕਾ ਆਸ਼ਾ ਭੌਂਸਲੇ ਨੂੰ ਸ਼ਨਿੱਚਰਵਾਰ ਸ਼ਾਮ ਦਿਲ ਦਾ ਦੌਰਾ ਪੈਣ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Advertisement

ਸੂਤਰਾਂ ਨੇ ਦੱਸਿਆ ਕਿ 92 ਸਾਲਾ ਗਾਇਕਾ ਨੂੰ ਫੇਫੜਿਆਂ (pulmonary) ਨਾਲ ਸਬੰਧਤ ਸਮੱਸਿਆਵਾਂ ਵੀ ਹਨ। ਪਿਛਲੇ 80 ਸਾਲਾਂ ਤੋਂ ਗਾਇਕੀ ਦੇ ਖੇਤਰ ਵਿੱਚ ਮਕਬੂਲ ਆਸ਼ਾ ਭੌਂਸਲੇ ਆਪਣੀ ਹਰ ਤਰ੍ਹਾਂ ਦੇ ਗੀਤ ਗਾਉਣ ਦੀ ਕਲਾ ਲਈ ਜਾਣੀ ਜਾਂਦੀ ਹੈ। ਉਹ ਮਰਹੂਮ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਛੋਟੀ ਭੈਣ ਹੈ।

Advertisement

ਆਸ਼ਾ ਭੌਂਸਲੇ ਦੇ ਚਰਚਿਤ ਗੀਤਾਂ ਵਿੱਚ ‘ਚੁਰਾ ਲਿਆ ਹੈ ਤੁਮਨੇ ਜੋ ਦਿਲ ਕੋ’, ‘ਅਭੀ ਨਾ ਜਾਓ ਛੋੜ ਕਰ’, ‘ਇੰਤਹਾ ਹੋ ਗਈ ਇੰਤਜ਼ਾਰ ਕੀ’ ਅਤੇ ਅਜਿਹੇ ਕਈ ਹੋਰ ਮਸ਼ਹੂਰ ਗੀਤ ਸ਼ਾਮਲ ਹਨ।

Advertisement
×