DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Rohit Shetty Residence Firing: ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਦੀ ਮੁੰਬਈ ਰਿਹਾਇਸ਼ ਦੇ ਬਾਹਰ ਫਾਇਰਿੰਗ

ਮੁੰਬਈ ਦੇ ਪੱਛਮੀ ਉਪਨਗਰ ਜੁਹੂ ਵਿੱਚ ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ ਹੈ। ਇੱਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਦਿਨ ਦੇ ਸ਼ੁਰੂਆਤੀ ਘੰਟਿਆਂ ਵਿੱਚ ਵਾਪਰੀ, ਜਿਸ ਤੋਂ ਬਾਅਦ ਇਮਾਰਤ ਦੇ...

  • fb
  • twitter
  • whatsapp
  • whatsapp
Advertisement
ਮੁੰਬਈ ਦੇ ਪੱਛਮੀ ਉਪਨਗਰ ਜੁਹੂ ਵਿੱਚ ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ ਹੈ। ਇੱਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਦਿਨ ਦੇ ਸ਼ੁਰੂਆਤੀ ਘੰਟਿਆਂ ਵਿੱਚ ਵਾਪਰੀ, ਜਿਸ ਤੋਂ ਬਾਅਦ ਇਮਾਰਤ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। 
ਅਧਿਕਾਰੀ ਨੇ ਕਿਹਾ, "ਕਿਸੇ ਨੇ ਇਮਾਰਤ 'ਤੇ ਗੋਲੀਬਾਰੀ ਕੀਤੀ ਹੈ, ਜ਼ੋਨਲ ਪੁਲੀਸ ਅਤੇ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਜਾਂਚ ਕਰ ਰਹੀਆਂ ਹਨ।" ਉਨ੍ਹਾਂ ਕਿਹਾ ਕਿ ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਘਟਨਾ ਦੇ ਸਮੇਂ ਫਿਲਮ ਨਿਰਮਾਤਾ ਆਪਣੇ ਘਰ ਵਿੱਚ ਮੌਜੂਦ ਸਨ ਜਾਂ ਨਹੀਂ। ਅਧਿਕਾਰੀ ਮੁਤਾਬਕ ਸ਼ੁਰੂਆਤੀ ਰਿਪੋਰਟਾਂ ਅਨੁਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਇਮਾਰਤ 'ਤੇ ਚਾਰ ਰਾਊਂਡ ਫਾਇਰ ਕੀਤੇ ਗਏ ਸਨ, ਉਨ੍ਹਾਂ ਇਹ ਵੀ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।
 ਜੁਹੂ ਪੁਲੀਸ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਮਾਰਤ ਦੇ ਬਾਹਰ ਭਾਰੀ ਪੁਲੀਸ ਤਾਇਨਾਤ ਕੀਤੀ ਗਈ ਹੈ ਅਤੇ ਫੋਰੈਂਸਿਕ ਸਾਇੰਸ ਟੀਮ ਵੀ ਸਬੂਤ ਇਕੱਠੇ ਕਰਨ ਲਈ ਮੌਕੇ 'ਤੇ ਪਹੁੰਚ ਗਈ ਹੈ। ਪੀਟੀਆਈ
Advertisement
×