ਮੁੰਬਈ, 6 ਜੂਨ
ਮਹਾਨ ਅਦਾਕਾਰ ਅਦਾਕਾਰ ਦਿਲੀਪ ਕੁਮਾਰ ਨੂੰ ਐਤਵਾਰ ਸਵੇਰੇ ਸਾਹ ਲੈਣ ਵਿਚ ਮੁਸ਼ਕਲ ਹੋਣ ਕਾਰਨ ਇਥੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਪਤਨੀ ਅਤੇ ਮਸ਼ਹੂਰ ਅਭਿਨੇਤਰੀ ਸਾਇਰਾ ਬਾਨੋ ਨੇ ਦੱਸਿਆ ਕਿ ਦਿਲੀਪ ਕੁਮਾਰ (98) ਨੂੰ ਸਵੇਰੇ ਸਾਢੇ ਅੱਠ ਵਜੇ ਉਪਨਗਰ ਖਾਰ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਬਾਨੋ ਨੇ ਪੀਟੀਆਈ ਨੂੰ ਦੱਸਿਆ, “ਅੱਜ ਸਵੇਰੇ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ। ਫਿਲਹਾਲ ਉਹ ਖਾਰ ਦੇ ਨਾਨ-ਕੋਵਿਡ ਹਿੰਦੂਜਾ ਹਸਪਤਾਲ ਵਿੱਚ ਦਾਖਲ ਹਨ ਅਤੇ ਜਾਂਚ ਚੱਲ ਰਹੀ ਹੈ।