‘ਸ਼ਾਵਾ ਨੀ ਗਿਰਧਾਰੀ ਲਾਲ’ ਵਿੱਚ ਨਜ਼ਰ ਆਵੇਗੀ ਹਿਮਾਂਸ਼ੀ ਖੁਰਾਨਾ

‘ਸ਼ਾਵਾ ਨੀ ਗਿਰਧਾਰੀ ਲਾਲ’ ਵਿੱਚ ਨਜ਼ਰ ਆਵੇਗੀ ਹਿਮਾਂਸ਼ੀ ਖੁਰਾਨਾ

ਮੁੰਬਈ: ਅਦਾਕਾਰਾ ਹਿਮਾਂਸ਼ੀ ਖੁਰਾਨਾ ਨਵੀਂ ਆ ਰਹੀ ਪੰਜਾਬੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਵਿੱਚ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਅਤੇ ਅਦਾਕਾਰਾ ਨੀਰੂ ਬਾਜਵਾ ਨਾਲ ਵੱਡੀ ਸਕਰੀਨ ’ਤੇ ਦਿਖਾਈ ਦੇਵੇਗੀ। ਹਿਮਾਂਸ਼ੀ ਨੇ ਆਪਣੇ ਸਹਿ-ਕਲਾਕਾਰਾਂ ਨੂੰ ਆਪਣੀ ਪੋਸਟ ਵਿੱਚ ਟੈਗ ਕਰ ਕੇ ਉਨ੍ਹਾਂ ਨਾਲ ਕੰਮ ਕਰਨ ਦਾ ਮੌਕਾ ਮਿਲਣ ਦੀ ਖੁਸ਼ੀ ਜ਼ਾਹਰ ਕੀਤੀ। ਬਿੱਗ ਬੌਸ-13 ਵਿੱਚ ਸ਼ਾਮਲ ਰਹੀ ਹਿਮਾਂਸ਼ੀ ਨੇ ਇਸ ਫ਼ਿਲਮ ਵਿੱਚ ਕੰਮ ਕਰਨ ਦੇ ਆਪਣੇ ਤਜਰਬੇ ਨੂੰ ਪਿਆਰਾ ਅਨੁਭਵ ਦੱਸਦਿਆਂ ਲਿਖਿਆ, ‘ਮੈਨੂੰ ਖੁਸ਼ੀ ਹੈ ਕਿ ਮੈਨੂੰ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਵਰਗੇ ਦਿੱਗਜ ਕਲਾਕਾਰਾਂ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ। ਮੈਨੂੰ ਉਨ੍ਹਾਂ ਦੀਆਂ ਸਾਰੀਆਂ ਫ਼ਿਲਮਾਂ ਤੇ ਗੀਤ ਪਸੰਦ ਹਨ। ਇਸ ਫ਼ਿਲਮ ਦੀ ਕਹਾਣੀ ਬਹੁਤ ਵਧੀਆ ਹੈ ਤੇ ਮੈਂ ਸੁਣਦੇ ਸਾਰ ਫ਼ਿਲਮ ਲਈ ਹਾਂ ਕਰ ਦਿੱਤੀ ਸੀ।’ ਹਿਮਾਂਸ਼ੀ ਨੇ ਲਿਖਿਆ, ‘ਇਹ ਬਹੁਤ ਹੀ ਪਿਆਰਾ ਸਫ਼ਰ ਸੀ ਤੇ ਮੈਨੂੰ ਬੇਸਬਰੀ ਨਾਲ ਉਸ ਦਿਨ ਦੀ ਉਡੀਕ ਹੈ, ਜਦੋਂ ਇਹ ਫ਼ਿਲਮ ਲੋਕਾਂ ਸਾਹਮਣੇ ਜਾਵੇਗੀ।’ ਹਿਮਾਂਸ਼ੀ ਨੇ ਦੱਸਿਆ ਕਿ ਇਹ ਫ਼ਿਲਮ 17 ਦਸੰਬਰ ਨੂੰ ਰਿਲੀਜ਼ ਹੋਣੀ ਤੈਅ ਹੋਈ ਹੈ। -ਆਈਏਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All