ਮੁੰਬਈ, 30 ਜੁਲਾਈ
ਹਿੰਦੀ ਅਤੇ ਗੁਜਰਾਤੀ ਫਿਲਮਾਂ ਅਤੇ ਟੀਵੀ ਅਦਾਕਾਰ ਰਸਿਕ ਦਵੇ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਹ 65 ਸਾਲ ਦੇ ਸਨ। ਉਹ ਚਾਰ ਸਾਲਾਂ ਤੋਂ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਨੇ ਸ਼ੁੱਕਰਵਾਰ ਸ਼ਾਮ ਨੂੰ ਆਖਰੀ ਸਾਹ ਲਿਆ। ਉਨ੍ਹਾਂ ਦੀ ਸੱਸ ਅਤੇ ਮਸ਼ਹੂਰ ਅਦਾਕਾਰਾ ਸਰਿਤਾ ਜੋਸ਼ੀ ਨੇ ਇਸ ਮੌਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦਵੇ 15 ਤੋਂ 20 ਦਿਨ ਹਸਪਤਾਲ ਵਿੱਚ ਸੀ। ਵੀਰਵਾਰ ਨੂੰ ਉਨ੍ਹਾਂ ਨੂੰ ਘਰ ਲਿਆਂਦਾ ਗਿਆ ਸੀ। ਦਵੇ ਦਾ ਅੰਤਿਮ ਸੰਸਕਾਰ ਅੱਜ ਸਵੇਰੇ ਕਰੀਬ 7 ਵਜੇ ਪਰਿਵਾਰਕ ਮੈਂਬਰਾਂ ਅਤੇ ਕਰੀਬੀ ਦੋਸਤਾਂ ਦੀ ਮੌਜੂਦਗੀ ‘ਚ ਕੀਤਾ ਗਿਆ। ਅਭਿਨੇਤਾ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ 1982 ਵਿੱਚ ਗੁਜਰਾਤੀ ਫਿਲਮ ਨਾਲ ਕੀਤੀ। ਉਨ੍ਹਾਂ ਪਤਨੀ ਕੇਤਕੀ ਦਵੇ ਵੀ ਪ੍ਰਸਿੱਧ ਟੀਵੀ ਕਲਾਕਾਰ ਤੇ ਫਿਲਮ ਕਲਾਕਾਰ ਹੈ।