ਮੁਸਲਿਮ ਅਤੇ ਹਿੰਦੂ ਕੱਟੜਪੰਥੀਆਂ ਦੇ ਖ਼ਿਲਾਫ਼ ਹਾਂ: ਅਖਤਰ

ਮੁਸਲਿਮ ਅਤੇ ਹਿੰਦੂ ਕੱਟੜਪੰਥੀਆਂ ਦੇ ਖ਼ਿਲਾਫ਼ ਹਾਂ: ਅਖਤਰ

ਮੁੰਬਈ, 15 ਸਤੰਬਰ

ਪ੍ਰਸਿੱਧ ਫ਼ਿਲਮੀ ਸ਼ਖ਼ਸੀਅਤ ਜਾਵੇਦ ਅਖਤਰ ਦਾ ਕਹਿਣਾ ਹੈ ਕਿ ਉਹ ਮੁਸਲਿਮ ਕੱਟੜਪੰਥੀਆਂ ਦੇ ਵੀ ਓਨਾ ਹੀ ਖ਼ਿਲਾਫ਼ ਹਨ ਜਿੰਨਾ ਕਿ ਹਿੰਦੂ ਕੱਟੜਵਾਦ ਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਬੇਬਾਕੀ ਕਾਰਨ ਮੁਸਲਮਾਨਾਂ ਤੋਂ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਵੀ ਮਿਲਦੀਆਂ ਰਹੀਆਂ ਹਨ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਉਨ੍ਹਾਂ ਆਪਣੀ ਇੱਕ ਇੰਟਰਵਿਊ ਵਿੱਚ ਤਾਲਿਬਾਨ ਅਤੇ ਹਿੰਦੂ ਕੱਟੜਵਾਦੀਆਂ ’ਚ ਸਮਾਨਤਾ ਦੱਸੀ ਸੀ। ਇਸ ਇੰਟਰਵਿਊ ਦੇ ਪੱਖ ’ਚ ਉਨ੍ਹਾਂ ਕਿਹਾ ਕਿ ਹਿੰਦੂ ਵਿਸ਼ਵ ਵਿੱਚ ਸਭ ਤੋਂ ਵੱਧ ਸੱਭਿਅਕ ਅਤੇ ਸਹਿਣਸ਼ੀਲ ਸੁਭਾਅ ਦੇ ਮਾਲਕ ਹਨ। ਅਫ਼ਗਾਨਿਸਤਾਨ ਵਿੱਚ ਤਾਲਿਬਾਨ ਆਪਣੀ ਮਰਜ਼ੀ ਕਰ ਰਿਹਾ ਹੈ ਜਦਕਿ ਭਾਰਤ ਵਿੱਚ ਸੰਵਿਧਾਨ ਅਤੇ ਅਦਾਲਤਾਂ ਧਾਰਮਿਕ ਨਿਰਪੱਖਤਾ ਦੀ ਰਾਖੀ ਕਰ ਰਹੀਆਂ ਹਨ। ਸ੍ਰੀ ਅਖਤਰ ਨੇ ਪੀਟੀਆਈ ਨੂੰ ਦਿੱਤੇ ਬਿਆਨ ਵਿੱਚ ਆਪਣੇ ਵਿਚਾਰ ਪ੍ਰਗਟਾਉਂਦਿਆਂ ਕਿਹਾ,‘ਭਾਰਤ ਕਦੇ ਵੀ ਅਫ਼ਗਾਨਿਸਤਾਨ ਵਰਗਾ ਨਹੀਂ ਬਣ ਸਕਦਾ ਕਿਉਂਕਿ ਭਾਰਤੀ ਆਪਣੇ ਸੁਭਾਅ ਤੋਂ ਅਤਿਵਾਦੀ ਨਹੀਂ ਹਨ; ਸ਼ਾਂਤ ਰਹਿਣਾ ਤੇ ਸਹਿਜਤਾ ਨਾਲ ਚੱਲਣਾ ਉਨ੍ਹਾਂ ਦੇ ਖ਼ੂਨ ’ਚ ਹੈ।’ ਦਰਅਸਲ, ਕੁਝ ਦਿਨ ਪਹਿਲਾਂ ਇਕ ਟੀਵੀ ਚੈਨਲ ’ਤੇ ਸ੍ਰੀ ਅਖਤਰ ਨੇ ਕਿਹਾ ਸੀ ਕਿ ਜਿੱਥੇ ਤਾਲਿਬਾਨ ‘ਅਸੱਭਿਅਕ’ ਹੈ, ਉੱਥੇ ਭਾਰਤ ਵਿੱਚ ਸੱਜੇ ਪੱਖੀ ਹਿੰਦੂ ਸੰਗਠਨਾਂ ਦਾ ਸਮਰਥਨ ਕਰਨ ਵਾਲੇ ਵੀ ‘ਅਜਿਹੇ ਹੀ ਹਨ’। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All