ਮੁੰਬਈ: ਫ਼ਿਲਮ ‘ਜਰਸੀ’ ਵਿੱਚ ਸੱਤ ਸਾਲਾ ਲੜਕੇ ਦੀ ਮਾਂ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਮ੍ਰਿਨਾਲ ਠਾਕੁਰ ਨੇ ਆਖਿਆ ਕਿ ਉਹ ਕਿਸੇ ਵੀ ਫ਼ਿਲਮ ਵਿੱਚ ਭੂਮਿਕਾ ਨਿਭਾਉਣ ਲਈ ਕਿਰਦਾਰ ਦੀ ਉਮਰ ਨੂੰ ਅਹਿਮ ਨਹੀਂ ਮੰਨਦੀ।ਅਦਾਕਾਰਾ ਦਾ ਕਹਿਣਾ ਹੈ, ‘‘ਅਜਿਹਾ ਕਈ ਵਾਰ ਹੋਇਆ ਹੈ ਕਿ ਜਦੋਂ ਅਦਾਕਾਰਾਂ ਨੂੰ ਉਨ੍ਹਾਂ ਦੀ ਉਮਰ ਨੂੰ ਤਵੱਜੋ ਨਾ ਦਿੰਦਿਆਂ ਮਹਿਜ਼ ਭੂਮਿਕਾ ਨਿਭਾਉਣ ਲਈ ਚੁਣਿਆ ਗਿਆ ਤੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਆਪਣੇ ਕੰਮ ਵਿੱਚ ਸਫ਼ਲ ਰਹੇ। ਇਨ੍ਹਾਂ ਵਿਚੋਂ ਜ਼ਿਆਦਾਤਰ ਅਦਾਕਾਰਾਂ ਵੱਲੋਂ ਅਜਿਹੀ ਚੁਣੌਤੀ ਭਰੀ ਭੂਮਿਕਾ ਕਰਨ ਲਈ ਸ਼ਲਾਘਾ ਕੀਤੀ ਗਈ। ਕਿਸੇ ਫ਼ਿਲਮ ਵਿੱਚ ਮੇਰਾ ਕੰਮ ਕਰਨ ਦਾ ਫ਼ੈਸਲਾ ਕਿਰਦਾਰ ਦੀ ਉਮਰ ’ਤੇ ਨਿਰਭਰ ਨਹੀਂ ਹੁੰਦਾ। ਇਹ ਫ਼ੈਸਲਾ ਇਸ ਗੱਲ ’ਤੇ ਨਿਰਭਰ ਕਰੇਗਾ ਕਿ ਮੈਂ ਕਹਾਣੀ ਅਨੁਸਾਰ ਆਪਣੇ ਕਿਰਦਾਰ ਦੀ ਚੁਣੌਤੀ ਕਬੂਲ ਕੇ ਉਸ ਨੂੰ ਕਿਵੇਂ ਨਿਭਾਉਂਦੀ ਹਾਂ।’’-ਆਈਏਐਨਐਸ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd