ਮੁੰਬਈ: ਭਾਰਤ ਦੀਆਂ ਵੱਖ ਵੱਖ ਭਾਸ਼ਾਵਾਂ ਵਿੱਚ ਗਾਉਣ ਵਾਲੇ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਨੇ ਆਖਿਆ ਕਿ ਦੇਸ਼ ਅਤੇ ਸਮਾਜ ਲਈ ਕੁਝ ਚੰਗਾ ਕਰਨਾ ਕਿਸੇ ਇੱਕ ਵਿਅਕਤੀ ਦਾ ਨਹੀਂ ਸਗੋਂ ਸਾਰਿਆਂ ਦਾ ਫਰਜ਼ ਹੈ। ਉਸ ਨੇ ਆਖਿਆ ਕਿ ਉਹ ਆਪਣੇ ਕੰਮ ਰਾਹੀਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਅ ਰਿਹਾ ਹੈ, ਜਿਸ ’ਚੋਂ ਸੰਗੀਤ ਦੀ ਸਿਰਜਣਾ ਹੁੰਦੀ ਹੈ। ਉਨ੍ਹਾਂ ਆਖਿਆ,‘‘ਮੇਰਾ ਮੰਨਣਾ ਹੈ ਕਿ ਸੰਗੀਤ ਦੇ ਕਈ ਰੂਪ ਹਨ ਤੇ ਮੈਂ ਆਪਣੇ ਕਰੀਅਰ ਦੌਰਾਨ ਖੇਡਾਂ, ਪ੍ਰੇਰਨਾਦਾਇਕ, ਡਾਂਸ ਅਤੇ ਰੋਮਾਂਟਿਕ ਗੀਤ ਗਾਏ ਹਨ। ਮੈਂ ਸਮਝਦਾ ਹਾਂ ਕਿ ਇਨ੍ਹਾਂ ਨਾਲ ਜ਼ਿੰਮੇਵਾਰੀ ਵੀ ਜੁੜੀ ਹੈ। ਸਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਕੋਈ ਖਾਸ ਗਰੁੱਪ, ਸਮੁਦਾਇ ਜਾਂ ਵਿਅਕਤੀ ਨੂੰ ਦੇਸ਼ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ ਸਗੋਂ ਸਾਡੀ ਸਾਰਿਆਂ ਦੀ ਸਮਾਜ ਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਬਣਦੀ ਹੈ ਅਤੇ ਮੈਂ ਬਹੁਤ ਖੁਸ਼ ਹਾਂ ਕਿ ਮੈਂ ਆਪਣੇ ਕੰਮ ਰਾਹੀਂ ਆਪਣੀ ਜ਼ਿੰਮੇਵਾਰੀ ਨਿਭਾਉਣ ਦੇ ਕਾਬਿਲ ਹੋਇਆ ਹਾਂ।
-ਆਈਏਐੱਨਐੱਸ