ਮੁੰਬਈ, 29 ਅਪਰੈਲ
ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਬਾਂਦਰਾ ਸਥਿਤ ਰਿਹਾਇਸ਼ ’ਤੇ ਗੋਲੀਬਾਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਤਿੰਨ ਮੁਲਜ਼ਮਾਂ ਨੂੰ ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਅੱਜ 8 ਮਈ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਵਿਸ਼ੇਸ਼ ਮਕੋਕਾ ਜੱਜ ਏਐੱਮ ਪਾਟਿਲ ਨੇ ਮੁਲਜ਼ਮ ਵਿੱਕੀ ਗੁਪਤਾ (24), ਸਾਗਰ ਪਾਲ (21) ਅਤੇ ਅਨੁਜ ਥਾਪਨ (32) ਨੂੰ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਅਤੇ ਸੋਨੂੰ ਕੁਮਾਰ ਚੰਦਰ ਬਿਸ਼ਨੋਈ (37) ਨੂੰ ਮੈਡੀਕਲ ਆਧਾਰ ‘ਤੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।