ਇਸ਼ਾਨ ਖੱਟਰ ਵੱਲੋਂ ਫਿਲਮ ‘ਪਿੱਪਾ’ ਦੀ ਸ਼ੂਟਿੰਗ ਆਰੰਭ

ਇਸ਼ਾਨ ਖੱਟਰ ਵੱਲੋਂ ਫਿਲਮ ‘ਪਿੱਪਾ’ ਦੀ ਸ਼ੂਟਿੰਗ ਆਰੰਭ

ਮੁੰਬਈ: ਅਦਾਕਾਰ ਇਸ਼ਾਨ ਖੱਟਰ ਨੇ ਬੁੱਧਵਾਰ ਨੂੰ ਆਪਣੀ ਨਵੀਂ ਫਿਲਮ ‘ਪਿੱਪਾ’ ਦੀ ਸ਼ੂਟਿੰਗ ਆਰੰਭ ਦਿੱਤੀ ਹੈ। ਇਹ ਫਿਲਮ 1971 ਦੀ ਜੰਗ ’ਤੇ ਆਧਾਰਿਤ ਹੈ ਤੇ ਇਸ ਦੀ ਸ਼ੂਟਿੰਗ ਅੰਮ੍ਰਿਤਸਰ ਵਿੱਚ ਹੋਵੇਗੀ। ਇਸ ਫਿਲਮ ਦੇ ਨਿਰਮਾਤਾਵਾਂ ਵੱਲੋਂ ਅੱਜ ਫਿਲਮ ਦੀ ਪਹਲੀ ਤਸਵੀਰ ਵੀ ਸਾਂਝੀ ਕੀਤੀ ਗਈ। ਇਸ ਤਸਵੀਰ ਵਿੱਚ ਇਸ਼ਾਨ ਬ੍ਰਿਗੇਡੀਅਰ ਬਲਰਾਮ ਸਿੰਘ ਮਹਿਤਾ ਦੇ ਕਿਰਦਾਰ ਵਿੱਚ ਨਜ਼ਰ ਆ ਰਿਹਾ ਹੈ। ਫਿਲਮ ਦੀ ਟੈਗਲਾਈਨ ਵੀ ਦਿੱਤੀ ਗਈ ਹੈ, ‘1971: ਏ ਨੇਸ਼ਨ ਕਮਜ਼ ਆਫ ਏਜ।’ ਫਿਲਮ ਦੇ ਨਿਰਦੇਸ਼ਕ ਰਾਜਾ ਕ੍ਰਿਸ਼ਨਾ ਮੈਨਨ ਨੇ ਕਿਹਾ, ‘ਮੈਂ ਆਪਣੀ ਕਾਸਟ ਅਤੇ ਪੂਰੇ ਅਮਲੇ ਨਾਲ ਇਸ ਫਿਲਮ ’ਤੇ ਕੰਮ ਕਰਨ ਲਈ ਬਹੁਤ ਉਤਸੁਕ ਹਾਂ। ਅਸੀਂ ਸਾਰੇ ਹੀ ਇਸ ਦਿਨ ਲਈ ਬੜੀ ਮਿਹਨਤ ਨਾਲ ਤਿਆਰੀ ਕਰ ਰਹੇ ਸੀ।’ ਮੈਨਨ ਨੇ ਕਿਹਾ, ‘ਮੈਂ ਇਸ ਬਹਾਦਰੀ ਨਾਲ ਲੜੀ ਆਜ਼ਾਦੀ ਦੀ ਕਹਾਣੀ ਦਰਸ਼ਕਾਂ ਸਾਹਮਣੇ ਲਿਆਉਣ ਲਈ ਬੇਤਾਬ ਹਾਂ।’ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਮੌਕੇ ਬ੍ਰਿਗੇਡੀਅਰ ਮਹਿਤਾ ਨੂੰ ਵੀ ਸੱਦਾ ਦਿੱਤਾ ਗਿਆ ਸੀ ਤੇ ਉਨ੍ਹਾਂ ਇਸ ਮੌਕੇ ਫਿਲਮ ਦੇ ਪਹਿਲੇ ਸੀਨ ਦੀ ਸ਼ੂਟਿੰਗ ਸ਼ੁਰੂ ਕਰਵਾਈ। ਆਰਐੱਸਵੀਪੀ ਵੱਲੋਂ ਬਣਾਈ ਜਾ ਰਹੀ ਇਸ ਫਿਲਮ ਵਿੱਚ ਮਰੁਨਾਲ ਠਾਕੁਰ, ਪ੍ਰਿਆਂਸ਼ੂ ਪੈਂਯੁਲੀ ਅਤੇ ਸੋਨੀ ਰਾਜ਼ਦਾਨ ਵੀ ਦਿਖਾਈ ਦੇਣਗੇ। -ਆਈਏਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All