DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੈਕਲੀਨ ਫਰਨਾਂਡੇਜ਼ ਨੂੰ ਸੁਪਰੀਮ ਕੋਰਟ ਤੋਂ ਝਟਕਾ; ਸੁਕੇਸ਼ ਚੰਦਰਸ਼ੇਖਰ 200 ਕਰੋੜ ਦੇ ਧੋਖਾਧੜੀ ਮਾਮਲੇ ਵਿੱਚ ਪਟੀਸ਼ਨ ਖਾਰਜ

ਅਦਾਕਾਰਾ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਦਿੱਤੀ ਸੀ ਚੁਣੌਤੀ; ਸੁਪਰੀਮ ਕੋਰਟ ਦਾ ਕੀਤਾ ਸੀ ਰੁਖ਼
  • fb
  • twitter
  • whatsapp
  • whatsapp
Advertisement

ਫਿਲਮ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਜੈਕਲੀਨ ਦੀ ਪਟੀਸ਼ਨ ਖਾਰਜ ਕਰ ਦਿੱਤੀ। ਜੈਕਲੀਨ ਫਰਨਾਂਡੀਜ਼ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

ਦਰਅਸਲ ਤਿੰਨ ਜੁਲਾਈ ਨੂੰ ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਉਸਦੇ ਵਿਰੁੱਧ ਦਾਇਰ ਈਸੀਆਈਆਰ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਉਸਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।

Advertisement

ਵਕੀਲ ਸੁਮੀਰ ਸੋਢੀ ਰਾਹੀਂ ਦਾਇਰ ਪਟੀਸ਼ਨ ਵਿੱਚ ਜੈਕਲੀਨ ਫਰਨਾਡੇਜ਼ ਨੇ ਹਾਈ ਕੋਰਟ ਦੇ 3 ਜੁਲਾਈ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ, ਜਿਸ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ (ECIR) ਨੂੰ ਰੱਦ ਕਰਨ ਦੀ ਉਸਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।

ਫਰਨਾਂਡੇਜ਼ ਚੰਦਰਸ਼ੇਖਰ ਵਿਰੁੱਧ ਦਾਇਰ ਮਨੀ ਲਾਂਡਰਿੰਗ ਮਾਮਲੇ ਵਿੱਚ ਦੋਸ਼ੀ ਹੈ ਅਤੇ ਜਾਂਚ ਦੇ ਸਬੰਧ ਵਿੱਚ ਪੁੱਛਗਿੱਛ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਹੋਏ ਸੀ। ਦਿੱਲੀ ਪੁਲੀਸ ਨੇ ਚੰਦਰਸ਼ੇਖਰ ਵਿਰੁੱਧ ਰੈਨਬੈਕਸੀ ਦੇ ਸਾਬਕਾ ਪ੍ਰਮੋਟਰਾਂ ਸ਼ਿਵਿੰਦਰ ਸਿੰਘ ਅਤੇ ਮਾਲਵਿੰਦਰ ਸਿੰਘ ਦੇ ਜੀਵਨ ਸਾਥੀਆਂ ਨਾਲ 200 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਹੈ।

ਦਿੱਲੀ ਹਾਈ ਕੋਰਟ ਨੇ ਜੈਕਲੀਨ ਫਰਨਾਂਡੀਜ਼ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਹ ਨਿਰਧਾਰਤ ਕਰਨਾ ਕਿ ਦੋਸ਼ੀ ਨੇ ਅਸਲ ਵਿੱਚ ਕੋਈ ਅਪਰਾਧ ਕੀਤਾ ਹੈ ਜਾਂ ਨਹੀਂ, ਸਿਰਫ ਹੇਠਲੀ ਅਦਾਲਤ ਹੀ ਕਰ ਸਕਦੀ ਹੈ।

ਹਾਲਾਂਕਿ ਜੈਕਲੀਨ ਫਰਨਾਂਡੇਜ਼ ਨੇ ਦਿੱਲੀ ਹਾਈ ਕੋਰਟ ਵਿੱਚ ਕਿਹਾ ਕਿ ਉਸ ਵਿਰੁੱਧ ਸਾਰੇ ਦੋਸ਼ ਝੂਠੇ ਹਨ ਅਤੇ ਉਸਨੂੰ ਸੁਕੇਸ਼ ਚੰਦਰਸ਼ੇਖਰ ਦੇ ਅਪਰਾਧਿਕ ਇਤਿਹਾਸ ਦਾ ਕੋਈ ਗਿਆਨ ਨਹੀਂ ਹੈ।

Advertisement
×