Kangana Ranaut Case: ਕੰਗਨਾ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਸੁਣਵਾਈ 5 ਨਵੰਬਰ ਤੱਕ ਟਲੀ
ਵ੍ਹੀਲਚੇਅਰ ’ਤੇ ਅਦਾਲਤ ਪੁੱਜੀ 80 ਸਾਲਾ ਮਹਿੰਦਰ ਕੌਰ
Advertisement
ਸੰਸਦ ਮੈਂਬਰ ਕੰਗਨਾ ਰਨੌਤ ਵਿਰੁੱਧ ਮਾਣਹਾਨੀ ਮਾਮਲੇ ਦੀ ਸੁਣਵਾਈ ਅੱਜ ਬਠਿੰਡਾ ਅਦਾਲਤ ਵਿੱਚ 5 ਨਵੰਬਰ ਤੱਕ ਟਲ ਗਈ। ਮਾਮਲੇ ਦੀ ਸ਼ਿਕਾਇਤਕਰਤਾ 80 ਸਾਲਾ ਮਾਤਾ ਮਹਿੰਦਰ ਕੌਰ ਬਿਮਾਰ ਹੋਣ ਦੇ ਬਾਵਜੂਦ ਵ੍ਹੀਲਚੇਅਰ ’ਤੇ ਅਦਾਲਤ ਪੁੱਜੀ ਪਰ ਸਮਾਂ ਘੱਟ ਹੋਣ ਕਾਰਨ ਅੱਜ ਉਨ੍ਹਾਂ ਦੀ ਗਵਾਹੀ ਪੂਰੀ ਤਰਾਂ ਮੁਕੰਮਲ ਨਹੀਂ ਹੋ ਸਕੀ। ਇਸ ਦੌਰਾਨ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਨੌਤ ਵਰਚੁਅਲ ਮਾਧਿਅਮ ਰਾਹੀਂ ਪੇਸ਼ ਹੋਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਤਾ ਮਹਿੰਦਰ ਕੌਰ ਨੇ ਕਿਹਾ, “ਮੈਂ ਇਨਸਾਫ਼ ਦੀ ਲੜਾਈ ਲੜ ਰਹੀ ਹਾਂ। ਉਨ੍ਹਾਂ ਕਿਹਾ ਕਿ ਉਹ 100 ਰੁਪਏ ਲਈ ਧਰਨਿਆਂ ਵਿੱਚ ਨਹੀਂ ਜਾਂਦੇ, ਸਗੋਂ ਆਪਣੀਆਂ ਜ਼ਮੀਨਾਂ ਦੇ ਹੱਕਾਂ ਦੀ ਲੜਾਈ ਲੜਦੇ ਹਨ। ਕੰਗਨਾ ਦੀ ਕਥਿਤ ਅਪਮਾਨਜਨਕ ਟਿੱਪਣੀ ਨਾਲ ਉਨ੍ਹਾਂ ਦੇ ਮਾਣ-ਸਨਮਾਨ ਨੂੰ ਠੇਸ ਪੁੱਜੀ ਹੈ। ਉਨ੍ਹਾਂ ਅਦਾਲਤ ਤੋਂ ਇਨਸਾਫ਼ ਮਿਲਣ ਦੀ ਉਮੀਦ ਜਤਾਈ। ਮਾਤਾ ਦੇ ਵਕੀਲ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਅਗਲੀ ਸੁਣਵਾਈ 5 ਨਵੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਅਦਾਲਤ ਦਾ ਟਾਈਮ ਓਵਰ ਹੋਣ ਕਾਰਨ ਗਵਾਹੀ ਪੂਰੀ ਨਹੀਂ ਹੋ ਸਕੀ। ਉਨ੍ਹਾਂ ਮਾਤਾ ਜੀ ਦਾ ਸਿਰ ਦਰਦ ਹੋਣ ਦਾ ਹਵਾਲਾ ਵੀ ਦਿੱਤਾ।
Advertisement
Advertisement
×

