Karate Championship: ਬੀ ਐੱਸ ਸੰਧੂ ਸਕੂਲ ਨੇ 28 ਤਗ਼ਮੇ ਜਿੱਤੇ
ਡਾ. ਬੀ ਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ, ਜੁਲਾਹਖੇੜੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ 3 ਸੋਨੇ, 10 ਚਾਂਦੀ ਅਤੇ 15 ਕਾਂਸੀ ਦੇ ਤਗ਼ਮੇ ਜਿੱਤੇ। ਇਸ ਨਾਲ ਜਸਲੀਨ ਕੌਰ, ਪ੍ਰਿੰਸੀਪਲ ਸਿੰਘ ਅਤੇ ਇੰਦਰਜੀਤ ਸਿੰਘ ਸੂਬਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਲਈ ਚੁਣੇ...
ਡਾ. ਬੀ ਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ, ਜੁਲਾਹਖੇੜੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ 3 ਸੋਨੇ, 10 ਚਾਂਦੀ ਅਤੇ 15 ਕਾਂਸੀ ਦੇ ਤਗ਼ਮੇ ਜਿੱਤੇ। ਇਸ ਨਾਲ ਜਸਲੀਨ ਕੌਰ, ਪ੍ਰਿੰਸੀਪਲ ਸਿੰਘ ਅਤੇ ਇੰਦਰਜੀਤ ਸਿੰਘ ਸੂਬਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਲਈ ਚੁਣੇ ਗਏ ਹਨ। ਜ਼ਿਕਰਯੋਗ ਹੈ ਕਿ ਚਹਿਤਪ੍ਰੀਤ ਕੌਰ, ਅਨੂ, ਨਿਤਿਸ਼ ਮੈਥਾਨੀ, ਵਾਸੂ ਬਨਵਾਲਾ, ਪ੍ਰਤਾਪ ਸਿੰਘ, ਅਰਮਾਨਪ੍ਰੀਤ ਸਿੰਘ, ਅਭਿਰਾਜਵੀਰ ਸਿੰਘ, ਗੁਰਨੂਰ, ਗੁਰਕੀਰਤ ਸਿੰਘ, ਗੁਰਮਨਪ੍ਰੀਤ ਕੌਰ ਨੇ ਚਾਂਦੀ ਦੇ ਤਗ਼ਮੇ ਹਾਸਲ ਕੀਤੇ। ਇਸੇ ਤਰ੍ਹਾਂ ਦਮਨਪ੍ਰੀਤ ਕੌਰ, ਖੁਸ਼ਦੀਪ ਕੌਰ, ਗੁਰਨੂਰ ਕੌਰ, ਸੋਨਾਕਸ਼ੀ, ਆਰੀਅਨ ਗੋਸਵਾਮੀ, ਮਾਨ ਸਿੰਘ, ਤੁਸ਼ਾਰ ਸ਼ਰਮਾ, ਨਵਦੀਪ ਸਿੰਘ, ਹਰਮਨ ਸਿੰਘ, ਗੁਰਮਨਪ੍ਰੀਤ ਸਿੰਘ, ਨਵਨਦੀਪ ਸਿੰਘ, ਅਭਿਜੋਤ ਸਿੰਘ, ਹਿਮਾਂਸ਼ੂ, ਲਵਲੀ ਅਤੇ ਜਸਕਿਰਤ ਸਿੰਘ ਨੇ ਕਾਂਸੀ ਦੇ ਤਗ਼ਮੇ ਜਿੱਤੇ। ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਜੇਤੂ ਵਿਦਿਆਰਥੀਆਂ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ। ਉਨ੍ਹਾਂ ਨੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਡੀ ਪੀ ਈ ਜਸਵੰਤ ਸਿੰਘ ਦੀ ਵੀ ਸ਼ਲਾਘਾ ਕੀਤੀ।

