ਕੈਟਰੀਨਾ ਕੈਫ ਤੇ ਕੁਨਾਲ ਕਾਮਰਾ ਨੂੰ ਕਰੋਨਾ ਹੋਇਆ

ਕੈਟਰੀਨਾ ਕੈਫ ਤੇ ਕੁਨਾਲ ਕਾਮਰਾ ਨੂੰ ਕਰੋਨਾ ਹੋਇਆ

ਮੁੰਬਈ: ਬੌਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਨੇ ਆਖਿਆ ਕਿ ਉਸ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਉਹ ਆਪਣੇ ਘਰ ਇਕਾਂਤਵਾਸ ਹੈ। 37 ਸਾਲਾ ਅਦਾਕਾਰਾ ਨੇ ਸੋਸ਼ਲ ਮੀਡੀਆ ’ਤੇ ਆਪਣੇ ਸੰਪਰਕ ਵਿੱਚ ਆਉਣ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣਾ ਟੈਸਟ ਕਰਵਾ ਲੈਣ। ਫ਼ਿਲਮ ‘ਭਾਰਤ’ ਦੀ ਅਦਾਕਾਰਾ ਨੇ ਆਖਿਆ ਕਿ ਉਹ ਮੌਜੂਦਾ ਸਮੇਂ ਡਾਕਟਰਾਂ ਦੀ ਸਲਾਹ ’ਤੇ ਪ੍ਰੋਟੋਕੋਲ ਦਾ ਪਾਲਣ ਕਰ ਰਹੀ ਹੈ ਅਤੇ ਉਸ ਨੇ ਸਹਿਯੋਗ ਲਈ ਆਪਣੇ ਚਾਹੁਣ ਵਾਲਿਆਂ ਦਾ ਸ਼ੁਕਰੀਆ ਅਦਾ ਕੀਤਾ। ਇਸੇ ਦੌਰਾਨ ਹਾਸਰਸ ਕਲਾਕਾਰ ਕੁਨਾਲ ਕਾਮਰਾ ਅਤੇ ਉਸ ਦੇ ਮਾਤਾ-ਪਿਤਾ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਕੁਨਾਲ ਘਰ ਵਿੱਚ ਇਕਾਂਤਵਾਸ ਹੋ ਗਿਆ ਅਤੇ ਉਸ ਦੇ ਮਾਤਾ-ਪਿਤਾ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਉਸ ਨੇ ਟਵੀਟ ਕੀਤਾ, ‘‘ਮੇਰੇ ਮਾਤਾ-ਪਿਤਾ ਕਰੋਨਾ ਪਾਜ਼ੇਟਿਵ ਆਏ ਹਨ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਹੀ ਦਾਖਲ ਕਰਵਾਇਆ ਗਿਆ ਹੈ। ਮੇਰੀ ਵੀ ਰਿਪੋਰਟ ਪਾਜ਼ੇਟਿਵ ਆਈ ਅਤੇ ਮੈਂ ਘਰ ਵਿੱਚ ਹੀ ਇਕਾਂਤਵਾਸ ਹਾਂ। ਮੇਰੇ ਸੰਪਰਕ ਵਿੱਚ ਆਉਣ ਵਾਲਿਆਂ ਨਾਲ ਨੂੰ ਮੈਂ ਦੱਸ ਦਿੱਤਾ ਹੈ। ਮੈਂ ਤੇ ਮੇਰਾ ਪਰਿਵਾਰ ਜਲਦੀ ਠੀਕ ਹੋ ਜਾਵਾਂਗੇ। ਕਿਰਪਾ ਕਰਕੇ ਕਰੋਨਾ ਦੀ ਦੂਜੀ ਲਹਿਰ ਨੂੰ ਗੰਭੀਰਤਾ ਨਾਲ ਲਓ ਅਤੇ ਸੁਚੇਤ ਰਹੋ।’’ -ਪੀਟੀਆਈ/ਆਈਏਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All