ਮੁੰਬਈ, 12 ਮਾਰਚ
ਬੌਲੀਵੁੱਡ ਅਦਾਕਾਰਾ ਕੈਟਰੀਨਾ ਕੈਫ਼ ਨੇ ਸੋਸ਼ਲ ਮੀਡੀਆ ’ਤੇ ਇੱਕ ਤਸਵੀਰ ਸਾਂਝੀ ਕਰਦਿਆਂ ਖੁਸ਼ ਰਹਿਣ ਦੇ ਤਰੀਕੇ ਬਾਰੇ ਗੱਲ ਕੀਤੀ। ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਤਸਵੀਰ ਵਿੱਚ ਕੈਟਰੀਨਾ ਚਿੱਟੇ ਸਵੈਟਰ ਵਿੱਚ ਕਾਫ਼ੀ ਖੂਬਸੂਰਤ ਦਿਖਾਈ ਦੇ ਰਹੀ ਹੈ। ਉਸ ਨੇ ਨੀਲੀ ਜੀਨ ਪਾਈ ਹੋਈ ਹੈ ਅਤੇ ਹਲਕੇ ਮੇਕਅੱਪ ਦੇ ਨਾਲ ਵਾਲ ਖੁੱਲ੍ਹੇ ਛੱਡੇ ਹੋਏ ਹਨ। ਕੈਟਰੀਨਾ ਨੇ ਕੈਪਸ਼ਨ ਵਿੱਚ ਲਿਖਿਆ, ‘‘ਜੇਕਰ ਤੁਸੀਂ ਖ਼ੁਸ਼ ਹੋਣਾ ਚਾਹੁੰਦੇ ਹੋ, ਤਾਂ ਹੋ ਸਕਦੇ ਹੋ.. ਲੀਓ ਤਾਲਸਤਾਏ।’’ ਹਾਲ ਹੀ ਵਿੱਚ ਕੈਟਰੀਨਾ ਮੁੰਬਈ ਵਿੱਚ ਸਲਮਾਨ ਖ਼ਾਨ ਨਾਲ ਸ਼ੂਟਿੰਗ ਕਰਦੀ ਨਜ਼ਰ ਆਈ ਸੀ। ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਦੋਵੇਂ ‘ਟਾਈਗਰ 3’ ਦੀ ਸ਼ੂਟਿੰਗ ਕਰ ਰਹੇ ਹਨ। ਕੈਟਰੀਨਾ ਦੀਆਂ ਇਸ ਸਾਲ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ਰਿਲੀਜ਼ ਹੋਣਗੀਆਂ। -ਆਈਏਐੱਨਐੱਸ