ਮੁੰਬਈ: ਬੌਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਦੀ ਕਰੋਨਾ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਇਸ ਸਬੰਧੀ ਅਦਾਕਾਰਾ ਨੇ ਅੱਜ ਆਪਣੇ ਇੰਸਟਾਗ੍ਰਾਮ ’ਤੇ ਸਿਹਤ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਆਪਣੇ ਪ੍ਰਸ਼ੰਸਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਚਿੰਤਾ ਨਾ ਕਰਨ ਲਈ ਕਿਹਾ। ਇਸੇ ਤਰ੍ਹਾਂ ਬੌਲੀਵੁੱਡ ਅਦਾਕਾਰਾ ਉਰਵਸ਼ੀ ਰੌਟੇਲਾ ਵੱਲੋਂ ਵੀ ਕਰੋਨਾ ਟੈਸਟ ਕਰਵਾਇਆ ਗਿਆ ਹੈ। -ਆਈਏਐੱਨਐੱਸ