ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ
ਮੁੰਬਈ ਪੁਲੀਸ ਨੇ ਇੱਕ 60 ਕਰੋੜ ਰੁਪਏ ਦੇ ਧੋਖਾਧੜੀ ਦੇ ਮਾਮਲੇ ਦੇ ਸਬੰਧ ਵਿੱਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਖ਼ਿਲਾਫ਼ ਲੁੱਕਆਊਟ ਸਰਕੂਲਰ (ਐੱਲਓਸੀ) ਜਾਰੀ ਕੀਤਾ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਐੱਲਓਸੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਜਾਰੀ ਕੀਤਾ ਗਿਆ ਸੀ ਕਿਉਂਕਿ ਇਹ ਜੋੜਾ ਅਕਸਰ ਅੰਤਰਰਾਸ਼ਟਰੀ ਯਾਤਰਾਵਾਂ ਕਰਦਾ ਹੈ।
ਉਨ੍ਹਾਂ ਨੇ ਕਿਹਾ ਕਿ ਅਦਾਕਾਰਾ ਅਤੇ ਉਨ੍ਹਾਂ ਦੇ ਪਤੀ ਖ਼ਿਲਾਫ਼ 14 ਅਗਸਤ ਨੂੰ ਜੁਹੂ ਪੁਲੀਸ ਸਟੇਸ਼ਨ ਵਿੱਚ ਇੱਕ ਕਾਰੋਬਾਰੀ ਨੂੰ ਕਰੀਬ 60 ਕਰੋੜ ਰੁਪਏ ਦੀ ਲੋਨ-ਕਮ-ਇਨਵੈਸਟਮੈਂਟ ਡੀਲ ਵਿੱਚ ਕਥਿਤ ਤੌਰ ’ਤੇ ਧੋਖਾ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਲੁੱਕਆਊਟ ਸਰਕੂਲਰ ਇੱਕ ਵਿਧੀ ਹੈ, ਜੋ ਕਿਸੇ ਵਿਅਕਤੀ ਨੂੰ ਦੇਸ਼ ਛੱਡਣ ਤੋਂ ਰੋਕਣ ਜਾਂ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਵਰਤੀ ਜਾਂਦੀ ਹੈ। ਇਹ ਆਮ ਤੌਰ 'ਤੇ ਇਮੀਗ੍ਰੇਸ਼ਨ ਅਤੇ ਸਰਹੱਦੀ ਨਿਯੰਤਰਣ ਪੁਆਇੰਟਾਂ ਨੂੰ ਅਲਰਟ ਜਾਰੀ ਕਰਕੇ ਕੀਤਾ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਅਦਾਕਾਰ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਹਾਲ ਹੀ ਵਿੱਚ ਆਪਣੀ ਫਿਲਮ ਮੇਹਰ ਦੀ ਰੀਲੀਜ਼ ਨੂੰ ਲੈ ਕੇ ਪੰਜਾਬ ਦੌਰੇ ’ਤੇ ਸਨ।