DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Miri Piri Khalsa March: ਨਸ਼ਿਆਂ ਦੇ ਖ਼ਾਤਮੇ ਲਈ ਇੱਕਜੁੱਟ ਹੋਣਾ ਪਵੇਗਾ: ਗੜਗੱਜ

ਤਖ਼ਤ ਦਮਦਮਾ ਸਾਹਿਬ ਤੋਂ ਦੂਜੇ ਪੜਾਅ ਤਹਿਤ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਅੱਜ ਪੰਥਕ ਰਵਾਇਤਾਂ ਨਾਲ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਅਗਲੇ ਪੜਾਅ ਵੱਲ ਰਵਾਨਾ ਹੋਇਆ| ਸ੍ਰੀ ਗੜਗੱਜ ਨੇ ਕਿਹਾ ਕਿ ਨਸ਼ਿਆਂ ਨੇ ਨੌਜਵਾਨ ਪੀੜ੍ਹੀ ਨੂੰ...

  • fb
  • twitter
  • whatsapp
  • whatsapp
featured-img featured-img
ਗੁਰੂ ਗ੍ਰੰਥ ਸਾਹਿਬ ਨੂੰ ਪਾਲਕੀ ’ਚ ਸ਼ੁਸ਼ੋਭਿਤ ਕਰਦੇ ਹੋਏ ਗਿਆਨੀ ਬਲਜੀਤ ਸਿੰਘ ਅਤੇ ਹੋਰ।
Advertisement

ਤਖ਼ਤ ਦਮਦਮਾ ਸਾਹਿਬ ਤੋਂ ਦੂਜੇ ਪੜਾਅ ਤਹਿਤ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਅੱਜ ਪੰਥਕ ਰਵਾਇਤਾਂ ਨਾਲ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਅਗਲੇ ਪੜਾਅ ਵੱਲ ਰਵਾਨਾ ਹੋਇਆ|

ਸ੍ਰੀ ਗੜਗੱਜ ਨੇ ਕਿਹਾ ਕਿ ਨਸ਼ਿਆਂ ਨੇ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਦਿੱਤਾ ਹੈ। ਨਸ਼ਿਆਂ ਦੇ ਖ਼ਾਤਮੇ ਲਈ ਸਾਨੂੰ ਇੱਕਜੁੱਟ ਹੋਣਾ ਪਵੇਗਾ| ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮੰਤਵ ਲੋਕਾਂ ਨੂੰ ਧਰਮ ਦੀ ਪ੍ਰਚਾਰ ਤੇ ਪਸਾਰ ਲਹਿਰ ਨਾਲ ਜੋੜਨਾ ਹੈ| ਇਹ ਮਾਰਚ ਕਰਹਾਲੀ ਸਾਹਿਬ ਤੋਂ ਚੱਲ ਕੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪੁੱਜਾ| ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਕਰਤਾਰਪੁਰ, ਗੁਰਦੁਆਰਾ ਪ੍ਰਬੰਧਕ ਮੈਨੇਜਰ ਸੁਰਜੀਤ ਸਿੰਘ, ਹੈੱਡ ਗ੍ਰੰਥੀ ਅਵਤਾਰ ਸਿੰਘ, ਮੈਨੇਜਰ ਭਾਗ ਸਿੰਘ, ਜਗਮੀਤ ਸਿੰਘ ਹਰਿਆਊ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਰਣਧੀਰ ਸਿੰਘ ਰੱਖੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਵੀ ਮੌਜੂਦ ਸਨ|

Advertisement

ਪਾਤੜਾਂ (ਗੁਰਨਾਮ ਸਿੰਘ ਚੌਹਾਨ): ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਏ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪਾਤੜਾਂ ਪੁੱਜਣ ’ਤੇ ਸੰਗਤ ਵੱਲੋਂ ਸਵਾਗਤ ਕੀਤਾ ਗਿਆ। ਮਾਰਚ ਵਿੱਚ ਸ਼ਾਮਲ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਅੰਮ੍ਰਿਤਧਾਰੀ ਬਣਨ ਦਾ ਸੱਦਾ ਦਿੱਤਾ ਗਿਆ।

Advertisement

ਖ਼ਾਲਸਾ ਮਾਰਚ ਦਾ ਸਵਾਗਤ

ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਮੀਰੀ ਪੀਰੀ ਖ਼ਾਲਸਾ ਮਾਰਚ ਦਾ ਅੱਜ ਪਿੰਡ ਬਲਵੇੜਾ ਵਿੱਚ ਸੰਗਤ ਨੇ ਢੋਲ, ਨਗਾਰਿਆਂ ਅਤੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕ੍ਰਿਸ਼ਨ ਸਿੰਘ ਸਨੌਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਸਤਰਧਾਰੀ ਹੋਣਾ ਚਾਹੀਦਾ ਹੈ।

Advertisement
×