DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mission Clean Punjab: ‘ਆਪ’ ਸਰਕਾਰ ਸ਼ਹਿਰਾਂ ਨੂੰ ਕੂੜਾ ਮੁਕਤ ਕਰੇਗੀ: ਭਰਾਜ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਭਵਾਨੀਗੜ੍ਹ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਚਲਾਈ...

  • fb
  • twitter
  • whatsapp
  • whatsapp
featured-img featured-img
ਵਿਧਾਇਕਾ ਨਰਿੰਦਰ ਕੌਰ ਭਰਾਜ ਸੰਗਰੂਰ ’ਚ ਸਫ਼ਾਈ ਮੁਹਿੰਮ ਦੀ ਅਗਵਾਈ ਕਰਦੇ ਹੋਏ।
Advertisement

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਭਵਾਨੀਗੜ੍ਹ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਚਲਾਈ ਗਈ। ਇਸ ਮੌਕੇ ਵਿਧਾਇਕਾ ਨੇ ਖ਼ੁਦ ਸਫ਼ਾਈ ਅਭਿਆਨ ਵਿੱਚ ਸ਼ਮੂਲੀਅਤ ਕਰਦਿਆਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ।

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸਫ਼ਾਈ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਸਹਿਯੋਗ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੁੱਖ ਡੰਪਾਂ ਦੀ ਸਫ਼ਾਈ ਪਹਿਲਾਂ ਹੀ ਕਰਵਾਈ ਜਾ ਚੁੱਕੀ ਹੈ, ਪਰ ਹੁਣ ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਦੇ ਹਰ ਕੋਨੇ, ਗਲੀ, ਸੜਕ ਅਤੇ ਜਨਤਕ ਸਥਾਨ ਨੂੰ ਕੂੜੇ ਦੇ ਢੇਰਾਂ ਤੋਂ ਪੂਰੀ ਤਰ੍ਹਾਂ ਮੁਕਤ ਕਰਨਾ ਹੈ।

Advertisement

ਵਿਧਾਇਕਾ ਭਰਾਜ ਨੇ ਦੱਸਿਆ ਕਿ ਇਸ ਵਿਸ਼ੇਸ਼ ਸਫ਼ਾਈ ਮੁਹਿੰਮ ਨੂੰ ਅਗਲੇ 10 ਦਿਨਾਂ ਤਕ ਲਗਾਤਾਰ ਚਲਾਇਆ ਜਾਵੇਗਾ ਤਾਂ ਜੋ ਭਵਾਨੀਗੜ੍ਹ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਮੁੜ ਸੁਚਾਰੂ ਬਣਾਇਆ ਜਾ ਸਕੇ ਅਤੇ ਕੂੜੇ ਦੇ ਆਰਜ਼ੀ ਡੰਪਾਂ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ।

Advertisement

ਇਸ ਮੌਕੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ, ਮੀਤ ਪ੍ਰਧਾਨ ਕਰਮਜੀਤ ਕੌਰ, ਕਾਰਜ ਸਾਧਕ ਅਫ਼ਸਰ, ਕੌਂਸਲਰ ਰਾਜ ਨਫਰੀਆ, ਲਖਵਿੰਦਰ ਸਿੰਘ ਫੱਗੂਵਾਲਾ ਅਤੇ ਸਫ਼ਾਈ ਕਰਮਚਾਰੀ ਹਾਜ਼ਰ ਸਨ।

ਸੰਗਰੂਰ (ਬੀਰ ਇੰਦਰ ਸਿੰਘ ਬਨਭੌਰੀ): ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਖੰਡਾ ਚੌਕ ਤੋਂ ਹਰੀਪੁਰਾ ਹੁੰਦੇ ਹੋਏ ਪੂਨੀਆ ਟਾਵਰ ਤੱਕ ਚਲਾਈ ਵਿਸ਼ੇਸ਼ ਸਫ਼ਾਈ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਣ ਦੇ ਨਾਲ ਖ਼ੁਦ ਵੀ ਸਫ਼ਾਈ ਕਰਦਿਆਂ ਲੋਕਾਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ।

ਵਿਧਾਇਕਾ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਪਿਛਲੇ ਦਿਨਾਂ ਵਿੱਚ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕੂੜਾ ਇਕੱਠਾ ਹੋ ਗਿਆ ਸੀ। ਕਰਮਚਾਰੀਆਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਸ਼ਹਿਰ ਵਿੱਚ ਸਫ਼ਾਈ ਪ੍ਰਬੰਧ ਮੁੜ ਸੁਚਾਰੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਵਿਧਾਇਕਾ ਨੇ ਸ਼ਹਿਰ ਵਾਸੀਆਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਪਾਉਣ ਅਤੇ ਸਫਾਈ ਕਰਮਚਾਰੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਨਹਿਲ, ਕੌਂਸਲਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸ਼ਹਿਰ ਵਾਸੀ ਸ਼ਾਮਲ ਹੋਏ।

Advertisement
×