'Kaps Kafe' ਵਿੱਚ ਹਮਲੇ ਮਗਰੋਂ ਮੁੰਬਈ ਪੁਲੀਸ ਨੇ Kapil Sharma ਨੂੰ ਸੁਰੱਖਿਆ ਪ੍ਰਦਾਨ ਕੀਤੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ 'Kaps Kafe' ਵਿੱਚ ਗੋਲੀਬਾਰੀ ਦੇ ਮੱਦੇਨਜ਼ਰ ਮੁੰਬਈ ਪੁਲੀਸ ਨੇ ਕਾਮੇਡੀਅਨ ਕਪਿਲ ਸ਼ਰਮਾ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਕਪਿਲ ਸ਼ਰਮਾ ਨੂੰ ਸੁਰੱਖਿਆ ਪ੍ਰਦਾਨ...
Advertisement
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ 'Kaps Kafe' ਵਿੱਚ ਗੋਲੀਬਾਰੀ ਦੇ ਮੱਦੇਨਜ਼ਰ ਮੁੰਬਈ ਪੁਲੀਸ ਨੇ ਕਾਮੇਡੀਅਨ ਕਪਿਲ ਸ਼ਰਮਾ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਕਪਿਲ ਸ਼ਰਮਾ ਨੂੰ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ, ਹਲਾਂਕਿ ਉਨ੍ਹਾਂ ਪ੍ਰਬੰਧਾਂ ਬਾਰੇ ਕੋਈ ਹੋਰ ਜਾਣਕਾਰੀ ਨਹੀਂ ਸਾਂਝੀ ਕੀਤੀ। ਜ਼ਿਕਰਯੋਗ ਹੈ ਕਿ 8 ਅਗਸਤ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਸ਼ਰਮਾ ਦੇ ਰੈਸਟੋਰੈਂਟ - ਕੈਪਸ ਕੈਫੇ - ’ਤੇ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਦੂਜੀ ਵਾਰ ਗੋਲੀਬਾਰੀ ਕੀਤੀ ਗਈ ਸੀ। ਇਸ ਤੋਂ ਪਹਿਲਾਂ 10 ਜੁਲਾਈ ਨੂੰ ਵੀ ਇਸੇ ਤਰ੍ਹਾਂ ਦਾ ਹਮਲਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕੈਫੇ 4 ਜੁਲਾਈ ਨੂੰ ਮੁੜ ਖੁੱਲ੍ਹਿਆ ਸੀ।
Advertisement