ਨਮਿਤ ਦਾਸ ਵੱਲੋਂ ‘ਆਫ਼ਤ-ਏ-ਇਸ਼ਕ’ ਲਈ ਸ਼ੂਟਿੰਗ ਸ਼ੁਰੂ

ਨਮਿਤ ਦਾਸ ਵੱਲੋਂ ‘ਆਫ਼ਤ-ਏ-ਇਸ਼ਕ’ ਲਈ ਸ਼ੂਟਿੰਗ ਸ਼ੁਰੂ

ਮੁੰਬਈ, 13 ਸਤੰਬਰ

ਅਦਾਕਾਰ ਨਮਿਤ ਦਾਸ ਨੇ ਫ਼ਿਲਮ ‘ਆਫ਼ਤ-ਏ-ਇਸ਼ਕ’ ਲਈ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਕਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਦਰਮਿਆਨ ਨਾਸਿਕ ਵਿੱਚ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕੀਤੀ। ਸਾਲ 2015 ’ਚ ਹੰਗਰੀ ’ਚ ਬਣੀ ਬਲੈਕ ਕਾਮੇਡੀ ਫ਼ਿਲਮ ‘ਲੀਜ਼ਾ, ਦਿ ਫੌਕਸ-ਫੇਅਰੀ’ ਦਾ ਨਿਰਦੇਸ਼ਨ ਇੰਦਰਜੀਤ ਨੱਟੋਜੀ ਵੱਲੋਂ ਕੀਤਾ ਜਾ ਰਿਹਾ ਹੈ। ਫ਼ਿਲਮ ’ਚ ਅਮਿਤ ਦਾਸ, ਇਲਾ ਅਰੁਣ, ਅਮਿਤ ਸਿਆਲ, ਵਿਕਰਮ ਕੋਛੜ, ਦੀਪਕ ਡੋਬਰਿਆਲ ਤੇ ਨੇਹਾ ਸ਼ਰਮਾ ਭੂਮਿਕਾਵਾਂ ਨਿਭਾਅ ਰਹੇ ਹਨ। ਇਸ ਸਬੰਧੀ ਨਮਿਤ ਦਾਸ ਨੇ ਕਿਹਾ ਕਿ ਹੰਗਰੀ ਦੀ ਇਹ ਫ਼ਿਲਮ ਵਿਸ਼ਵ ਸਿਨੇਮਾ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਪਸੰਦ ਰਹੀ ਹੈ ਤੇ ਮੇਰੇ ਲਈ ਇਹ ਖ਼ੁਸ਼ਕਿਸਮਤੀ ਹੈ ਕਿ ਮੈਂ ਇੱਕ ਬੇਹੱਦ ਹੁਨਰਮੰਦ ਟੀਮ ਨਾਲ ਇਸ ਦਾ ਭਾਰਤੀ ਰੂਪ ਤਿਆਰ ਕਰਨ ਲਈ ਕੰਮ ਕਰ ਰਿਹਾ ਹਾਂ। ਉਨ੍ਹਾਂ ਦੱਸਿਆ ਕਿ ਇਹ ਫ਼ਿਲਮ ਇਸ ਵਰ੍ਹੇ ਦੇ ਅਖੀਰ ਤੱਕ ਜ਼ੀ5 ’ਤੇ ਆਵੇਗੀ। ਅਮਿਤ ਦਾਸ ਮੀਰਾ ਨਾਇਰ ਦੀ ਫ਼ਿਲਮ ‘ਸੂਟੇਬਲ ਬੁਆਇ’ ਵਿੱਚ ਕੰਮ ਕਰ ਰਹੇ ਹਨ ਜੋ ਕਿ ਵਿਕਰਮ ਸੇਠ ਦੇ ਨਾਵਲ ’ਤੇ ਅਧਾਰਿਤ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All