ਮੁੰਬਈ: ਮਸ਼ਹੂਰ ਅਦਾਕਾਰਾ ਨੀਤੂ ਕਪੂਰ ਨੇ ਵੀਰਵਾਰ ਨੂੰ ਇੰਸਟਾਗ੍ਰਾਮ ’ਤੇ ਪਾਈ ਪੋਸਟ ਰਾਹੀਂ ਪੁਸ਼ਟੀ ਕੀਤੀ ਹੈ ਕਿ ਉਸ ਦੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਇਹ ਵੀ ਨਾਲ ਲਿਖਿਆ ਹੈ ਕਿ ਉਨ੍ਹਾਂ ਆਪਣੇ ਆਪ ਨੂੰ ਏਕਾਂਤਵਾਸ ਵਿੱਚ ਰੱਖਿਆ ਹੈ ਤੇ ਕੋਵਿਡ ਸਬੰਧੀ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਨੀਤੂ ਨੇ ਲਿਖਿਆ ਹੈ, ‘ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਮੇਰੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਹੈ। ਕੋਵਿਡ ਸਬੰਧੀ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਮੈਂ ਘਰ ਵਿੱਚ ਹੀ ਏਕਾਂਤਵਾਸ ਵਿੱਚ ਹਾਂ ਤੇ ਆਪਣੇ ਡਾਕਟਰ ਦੀ ਸਲਾਹ ਅਨੁਸਾਰ ਦਵਾਈਆਂ ਲੈ ਰਹੀ ਹਾਂ ਤੇ ਮੈਂ ਇਸ ਵਕਤ ਬਿਲਕੁਲ ਠੀਕ ਮਹਿਸੂਸ ਕਰ ਰਹੀ ਹਾਂ।’ -ਆਈਏਐੱਨਐੱਸ