ਮੁੰਬਈ: ਮੋਰੱਕੋ ਦੀ ਜੰਮਪਲ ਅਦਾਕਾਰਾ ਨੋਰਾ ਫਤੇਹੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੋਰੱਕੋ ਵਿੱਚ ਆਏ ਭੂਚਾਲ ਮਗਰੋਂ ਦੁੱਖ ਦਾ ਪ੍ਰਗਟਾਵਾ ਕਰਨ ਅਤੇ ਪੀੜਤਾਂ ਵਾਸਤੇ ਮਦਦ ਭੇਜਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਮੋਰੱਕੋ ਵਿੱਚ ਆਏ ਭਿਆਨਕ ਭੂਚਾਲ ਨੇ ਵੱਡੀ ਪੱਧਰ ’ਤੇ ਨੁਕਸਾਨ ਕੀਤਾ ਹੈ, ਜਿਸ ਕਰ ਕੇ ਵੱਡੀ ਗਿਣਤੀ ਲੋਕ ਬੇਘਰ ਹੋ ਗਏ ਹਨ ਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਪ੍ਰਧਾਨ ਮੰਤਰੀ ਵੱਲੋਂ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ’ਤੇ ਸਾਂਝੀ ਕੀਤੀ ਗਈ ਪੋਸਟ ਲਈ ਧੰਨਵਾਦ ਕਰਦਿਆਂ ਨੋਰਾ ਫਤੇਹੀ ਨੇ ਕਿਹਾ, ‘‘ਇਸ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਬਹੁਤ-ਬਹੁਤ ਧੰਨਵਾਦ। ਤੁਸੀਂ ਇਸ ਔਖੀ ਘੜੀ ਵਿੱਚ ਮਦਦ ਲਈ ਅੱਗੇ ਆਉਣ ਵਾਲੇ ਪਹਿਲੇ ਦੇਸ਼ਾਂ ਵਿੱਚੋਂ ਇੱਕ ਹੋ। ਮੋਰੱਕੋ ਵਾਸੀ ਤੁਹਾਡੀ ਇਸ ਮਦਦ ਲਈ ਬਹੁਤ-ਬਹੁਤ ਸ਼ੁਕਰਗੁਜ਼ਾਰ ਹਨ…ਜੈ ਹਿੰਦ।’’ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮੋਰੱਕੋ ਵਿੱਚ ਆਏ 6.8 ਤੀਬਰਤਾ ਦੇ ਭੂਚਾਲ ਨਾਲ ਮੋਰੱਕੋ ਵਿੱਚ ਇਕ ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ 1200 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਸਨ। -ਆਈਏਐੱਨਐੱਸ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd