5ਜੀ ਦੇ ਖ਼ਿਲਾਫ਼ ਨਹੀਂ ਹਾਂ: ਜੂਹੀ ਚਾਵਲਾ

5ਜੀ ਦੇ ਖ਼ਿਲਾਫ਼ ਨਹੀਂ ਹਾਂ: ਜੂਹੀ ਚਾਵਲਾ

ਮੁੰਬਈ, 9 ਜੂਨ

ਬੌਲੀਵੁੱਡ ਅਦਾਕਾਰਾ ਤੇ ਵਾਤਾਵਰਨ ਪ੍ਰੇਮੀ ਜੂਹੀ ਚਾਵਲਾ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ’ਤੇ ਕਿਹਾ ਕਿ ਉਹ 5ਜੀ ਤਕਨੀਕ ਦੇ ਖ਼ਿਲਾਫ਼ ਨਹੀਂ ਹੈ, ਉਹ ਸਿਰਫ਼ ਇਹ ਜਾਣਨਾ ਚਾਹੁੰਦੇ ਹਾਂ ਕਿ ਇਹ ਸਭ ਲਈ ਸੁਰੱਖਿਅਤ ਹੈ ਜਾਂ ਨਹੀਂ। ਜੂਹੀ ਨੇ ਇੰਸਟਾਗ੍ਰਾਮ ’ਤੇ ਇਕ ਵੀਡੀਓ ਸਾਂਝੀ ਕਰਦਿਆਂ ਕਿਹਾ, ‘ਪਿਛਲੇ ਕੁਝ ਦਿਨਾਂ ’ਚ ਇੱਥੇ ਇੰਨਾ ਸ਼ੋਰ ਸੀ ਕਿ ਮੈਂ ਆਪਣੇ ਆਪ ਨੂੰ ਵੀ ਨਹੀਂ ਸੁਣ ਸਕੀ ਅਤੇ ਮੈਂ ਮਹਿਸੂਸ ਕਰਦੀ ਹਾਂ ਕਿ ਇਸ ਰੌਲੇ ਵਿੱਚ ਇੱਕ ਬਹੁਤ ਹੀ ਮਹੱਤਵਪੂਰਨ ਸੰਦੇਸ਼ ਗੁੰਮ ਹੋ ਗਿਆ, ਜੋ ਇਹ ਹੈ ਕਿ ਅਸੀਂ 5ਜੀ ਦੇ ਵਿਰੁੱਧ ਨਹੀਂ ਹਾਂ, ਸਗੋਂ ਅਸੀਂਂ ਤਾਂ ਇਸ ਦਾ ਸਵਾਗਤ ਕਰ ਰਹੇ ਹਾਂ। ਕਿਰਪਾ ਕਰਕੇ ਇਸ ਨੂੰ ਲਿਆਓ। ਅਸੀਂ ਸਾਰੇ ਇਹ ਪੁੱਛ ਰਹੇ ਹਾਂ ਕਿ ਅਥਾਰਿਟੀ ਇਹ ਸਾਫ਼ ਕਰੇ ਕਿ 5ਜੀ ਸੁਰੱਖਿਅਤ ਹੈ। ਕਿਰਪਾ ਕਰਕੇ ਇਹ ਸਪੱਸ਼ਟ ਕੀਤਾ ਜਾਵੇ ਅਤੇ ਇਸ ਨੂੰ ਬਣਾਉਣ ਦੀ ਖੋਜ ਵਿਧੀ ਨੂੰ ਜਨਤਕ ਕੀਤਾ ਜਾਵੇ ਤਾਂ ਜੋ ਸਾਡਾ ਇਸ ਬਾਰੇ ਡਰ ਦੂਰ ਹੋ ਸਕੇ। ਅਸੀਂ ਸਿਰਫ਼ ਇਹ ਜਾਣਨਾ ਚਾਹੁੰਦੇ ਹਾਂ ਕਿ ਕੀ ਇਹ ਬੱਚਿਆਂ, ਗਰਭਵਤੀ ਔਰਤਾਂ, ਅਣਜੰਮੇ ਬੱਚਿਆਂ ਲਈ ਤੇ ਬਜ਼ੁਰਗਾਂ ਲਈ ਸੁਰੱਖਿਅਤ ਹੈ। ਜੂਹੀ ਦੀ ਇਹ ਵੀਡੀਓ ਉਸ ਵੱਲੋਂ 5ਜੀ ਵਾਇਰਲੈੱਸ ਨੈੱਟਵਰਕ ਵਿਰੁੱਧ ਦਿੱਲੀ ਹਾਈ ਕੋਰਟ ਵਿੱਚ ਦਾਇਰ ਕੀਤੀ ਸ਼ਿਕਾਇਤ ਦੇ ਖਾਰਜ ਹੋਣ ਤੋਂ ਕੁਝ ਦਿਨਾਂ ਬਾਅਦ ਆਈ ਹੈ ਅਤੇ ਉਸ ਨੂੰ ਕਾਨੂੰਨੀ ਪ੍ਰਕਿਰਿਆ ’ਚ ਦਖਲ ਦੇਣ ’ਤੇ 20 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। -ਆਈਏਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All