ਨਵੀਂ ਦਿੱਲੀ: ਦਿੱਲੀ ਹਾਈ ਕੋਰਟ ’ਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ’ਚ ਕਰੋਨਾਵਾਇਰਸ ਖ਼ਿਲਾਫ਼ ਸਾਵਧਾਨੀਆਂ ਬਾਰੇ ਮੈਗਾਸਟਾਰ ਅਮਿਤਾਭ ਬੱਚਨ ਦੀ ਆਵਾਜ਼ ਵਾਲੀ ਕਾਲਰ ਟਿਊਨ ਹਟਾਉਣ ਦੀ ਅਪੀਲ ਕੀਤੀ ਗਈ ਹੈ। ਅਪੀਲ ’ਚ ਕਿਹਾ ਗਿਆ ਹੈ ਕਿ ਉਹ ਖਦ ਅਤੇ ਉਨ੍ਹਾਂ ਦੇ ਪਰਿਵਾਰ ਦੇ ਕੁਝ ਮੈਂਬਰ ਹੀ ਇਸ ਵਾਇਰਸ ਤੋਂ ਪੀੜਤ ਹੋਏ ਸਨ। ਇਹ ਪਟੀਸ਼ਨ ਚੀਫ ਜਸਟਿਸ ਡੀਐੱਨ ਪਟੇਲ ਅਤੇ ਜਸਟਿਸ ਜਯੋਤੀ ਸਿੰਘ ਦੇ ਬੈਂਚ ਸਾਹਮਣੇ ਅੱਜ ਸੁਣਵਾਈ ਲਈ ਲਿਆਂਦੀ ਗਈ। ਪਟੀਸ਼ਨ ’ਚ ਇਹ ਵੀ ਕਿਹਾ ਗਿਆ ਹੈ ਕਿ ਕੁਝ ਕਰੋਨਾ ਯੋਧਾ ਮੁਫ਼ਤ ’ਚ ਆਪਣੀਆਂ ਸੇਵਾਵਾਂ ਦੇਣ ਦੇ ਇੱਛੁਕ ਹਨ। ਬੈਂਚ ਨੇ ਇਸ ਪਟੀਸ਼ਨ ਨੂੰ 18 ਜਨਵਰੀ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਹੈ। -ਪੀਟੀਆਈ