ਮੁੰਬਈ: ਅਸ਼ਲੀਲ ਫਿਲਮਾਂ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕਰਦਿਆਂ ਅੱਜ ਇੱਥੋਂ ਦੀ ਸੈਸ਼ਨ ਅਦਾਲਤ ਨੇ ਅੱਜ ਅਦਾਕਾਰਾ ਗਹਿਨਾ ਵਸ਼ਿਸ਼ਟ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਮਾਮਲੇ ’ਚ ਕਾਰੋਬਾਰੀ ਰਾਜ ਕੁੰਦਰਾ ਵੀ ਦੋਸ਼ੀ ਹੈ। ਗ੍ਰਿਫ਼ਤਾਰੀ ਦੇ ਡਰੋਂ ਅਦਾਕਾਰਾ ਨੇ ਵਧੀਨ ਸੈਸ਼ਨ ਜੱਜ ਸੋਨਾਲੀ ਅਗਰਵਾਲ ਦੀ ਅਦਾਲਤ ’ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਜੋ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਮੌਜੂਦਾ ਐੱਫਆਈਆਰ ’ਚ ਲਾਏ ਗਏ ਦੋਸ਼ ਗੰਭੀਰ ਹਨ ਜਿਸ ਕਾਰਨ ਇਸ ਮਾਮਲੇ ’ਚ ਅੰਤਰਿਮ ਰਾਹਤ ਨਹੀਂ ਦਿੱਤੀ ਜਾ ਸਕਦੀ। -ਪੀਟੀਆਈ