ਉੱਘੇ ਫਿਲਮ, ਟੀਵੀ ਤੇ ਰੰਗਮੰਚ ਅਦਾਕਾਰ ਵਿਕਰਮ ਗੋਖਲੇ ਦਾ ਦੇਹਾਂਤ : The Tribune India

ਉੱਘੇ ਫਿਲਮ, ਟੀਵੀ ਤੇ ਰੰਗਮੰਚ ਅਦਾਕਾਰ ਵਿਕਰਮ ਗੋਖਲੇ ਦਾ ਦੇਹਾਂਤ

ਉੱਘੇ ਫਿਲਮ, ਟੀਵੀ ਤੇ ਰੰਗਮੰਚ ਅਦਾਕਾਰ ਵਿਕਰਮ ਗੋਖਲੇ ਦਾ ਦੇਹਾਂਤ

ਪੁਣੇ, 26 ਨਵੰਬਰ

ਉੱਘੇ ਫਿਲਮ, ਟੈਲੀਵਿਜ਼ਨ ਅਤੇ ਰੰਗਮੰਚ ਅਭਿਨੇਤਾ ਵਿਕਰਮ ਗੋਖਲੇ ਦਾ ਅੱਜ ਇਸ ਸ਼ਹਿਰ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਦੋ ਹਫ਼ਤਿਆਂ ਤੋਂ ਹਸਪਤਾਲਾ ਵਿੱਚ ਇਲਾਜ ਅਧੀਨ ਸਨ। ਗੋਖਲੇ (77) ਨੂੰ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਦੀਨਾਨਾਥ ਮੰਗੇਸ਼ਕਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਅਦਾਕਾਰ ਦੇ ਪਰਿਵਾਰਕ ਮਿੱਤਰ ਨੇ ਦੱਸਿਆ ਕਿ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸ਼ਹਿਰ ਦੇ ਬਾਲਗੰਧਰਵ ਆਡੀਟੋਰੀਅਮ ਵਿੱਚ ਰੱਖਿਆ ਜਾਵੇਗਾ ਅਤੇ ਸ਼ਾਮ ਨੂੰ ਵੈਕੁੰਠ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All