DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab and Haryana High Court ਵਲੋਂ Rapper Badshah ਦੀ ਗ੍ਰਿਫ਼ਤਾਰੀ ’ਤੇ ਰੋਕ

ਹਰਿਆਣਾ ਮਹਿਲਾ ਕਮਿਸ਼ਨ ਨੇ Badshah ਨੂੰ ਗ੍ਰਿਫ਼ਤਾਰ ਕਰਨ ਦੇ ਦਿੱਤੇ ਸਨ ਹੁਕਮ

  • fb
  • twitter
  • whatsapp
  • whatsapp
Advertisement

controversial lyrics in song 'Tattiari': ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗਾਇਕ ਤੇ ਰੈਪਰ ਬਾਦਸ਼ਾਹ ਨੂੰ ਟਟੀਹਰੀ ਗੀਤ ਦੇ ਮਾਮਲੇ ਵਿਚ ਰਾਹਤ ਦਿੱਤੀ ਹੈ। ਇਸ ਮਾਮਲੇ ਵਿਚ ਕਮਿਸ਼ਨ ਸਾਹਮਣੇ ਪੇਸ਼ ਨਾ ਹੋਣ ’ਤੇ ਹਰਿਆਣਾ ਮਹਿਲਾ ਕਮਿਸ਼ਨ ਨੇ ਬਾਦਸ਼ਾਹ ਦੀ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਸਨ। ਬਾਦਸ਼ਾਹ ਨੇ ਹਾਈਕੋਰਟ ਵਿਚ ਆਪਣੀ ਗ੍ਰਿਫਤਾਰੀ ਖਿਲਾਫ ਪਟੀਸ਼ਨ ਪਾਈ ਸੀ ਜਿਸ ਉਤੇ ਫੈਸਲੈ ਕਰਦਿਆਂ ਹਾਈਕੋਰਟ ਨੇ ਬਾਦਸ਼ਾਹ ਦੀ ਗ੍ਰਿਫਤਾਰੀ ਉਤੇ ਫਿਲਹਾਲ ਰੋਕ ਲਗਾ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਰੈਪਰ ਤੇ ਗਾਇਕ ਬਾਦਸ਼ਾਹ ਖਿਲਾਫ ਟਟੀਹਰੀ ਗੀਤ ਦੇ ਵਿਵਾਦਿਤ ਬੋਲਾਂ ਨੂੰ ਲੈ ਕੇ ਹਰਿਆਣਾ ਵਿਚ ਦੋ ਮਾਮਲੇ ਦਰਜ ਹਨ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਪੁਲੀਸ ਹੁਣ ਉਸ ਖਿਲਾਫ ਜਾਰੀ ਲੁਕ ਆਊਟ ਨੋਟਿਸ ਨੂੰ ਵੀ ਵਾਪਸ ਲਵੇਗੀ। ਬਾਦਸ਼ਾਹ ਦੇ ਟਟੀਹਰੀ ਗਾਣੇ ਦੇ ਬੋਲਾਂ ਵਿਚ ਅਸ਼ਲੀਲਤਾ ਨੂੰ ਲੈ ਕੇ ਹਰਿਆਣਾ ਮਹਿਲਾ ਕਮਿਸ਼ਨ ਨੇ ਸਖਤ ਨੋਟਿਸ ਲਿਆ ਸੀ ਤੇ ਉਸਦੀ ਗ੍ਰਿਫਤਾਰੀ ਨੂੰ ਲੈ ਕੇ ਪੰਚਕੂਲਾ ਦੇ ਐਸਐਸਪੀ ਨੂੰ ਹੁਕਮ ਕੀਤੇ ਸਨ।

Advertisement

‘ਟਟੀਹਰੀ’ ਗੀਤ ਦੇ ਵਿਵਾਦ ਨੂੰ ਲੈ ਕੇ ਹਰਿਆਣਾ ਮਹਿਲਾ ਕਮਿਸ਼ਨ ਨੇ ਪਹਿਲਾਂ ਅੱਜ ਤੇ ਉਸ ਤੋਂ ਪਹਿਲਾਂ 14 ਮਾਰਚ ਨੂੰ ਬੌਲੀਵੁੱਡ ਸਿੰਗਰ ਅਤੇ ਰੈਪਰ ਬਾਦਸ਼ਾਹ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਸਨ। ਅਸਲ ਵਿੱਚ ਬਾਦਸ਼ਾਹ ਨੂੰ ਪਾਣੀਪਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਉੱਥੇ ਨਹੀਂ ਪਹੁੰਚਿਆ। ਉਨ੍ਹਾਂ ਦੇ ਵਕੀਲਾਂ ਨੇ ਕਮਿਸ਼ਨ ਅੱਗੇ ਇਹ ਦਲੀਲ ਦਿੱਤੀ ਸੀ ਕਿ ਬਾਦਸ਼ਾਹ ਆਪਣੇ ਕਿਸੇ ਜ਼ਰੂਰੀ ਕੰਮ ਵਿੱਚ ਰੁੱਝਿਆ ਹੋਇਆ ਹੈ ਜਿਸ ਕਰਕੇ ਉਹ ਨਹੀਂ ਆ ਸਕਿਆ ਅਤੇ ਉਸ ਨੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਸੀ।

Advertisement

ਇਹ ਵੀ ਪੜ੍ਹੋ: Nora Fatehi’s song: ਮਹਿਲਾ ਕਮਿਸ਼ਨ ਵੱਲੋਂ ਨੋਰਾ ਫਤੇਹੀ, ਸੰਜੇ ਦੱਤ ਅਤੇ ਬਾਦਸ਼ਾਹ ਨੂੰ ਸੰਮਨ ਜਾਰੀ

ਬਾਦਸ਼ਾਹ ਦੇ ਪੇਸ਼ ਨਾ ਹੋਣ ਕਰਕੇ ਮਹਿਲਾ ਕਮਿਸ਼ਨ ਦੀ ਪ੍ਰਧਾਨ ਰੇਣੂ ਭਾਟੀਆ ਕਾਫੀ ਨਾਰਾਜ਼ ਹੋ ਗਏ ਅਤੇ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਾਦਸ਼ਾਹ ਦੁਪਹਿਰ 3 ਵਜੇ ਤੱਕ ਪੇਸ਼ ਨਾ ਹੋਏ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਦੋਂ 3 ਵਜੇ ਫਿਰ ਤੋਂ ਵਕੀਲਾਂ ਨੇ ਆ ਕੇ ਸਮਾਂ ਮੰਗਿਆ ਤਾਂ ਕਮਿਸ਼ਨ ਦੀ ਪ੍ਰਧਾਨ ਨੇ ਤੁਰੰਤ ਪੰਚਕੂਲਾ ਅਤੇ ਪਾਣੀਪਤ ਦੇ ਐਸਪੀ ਨੂੰ ਬਾਦਸ਼ਾਹ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਦਾ ਪਾਸਪੋਰਟ ਜ਼ਬਤ ਕਰਨ ਦੇ ਨਿਰਦੇਸ਼ ਦੇ ਦਿੱਤੇ ਤਾਂ ਕਿ ਉਹ ਦੇਸ਼ ਛੱਡ ਕੇ ਨਾ ਜਾ ਸਕਣ। ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਧੀਆਂ-ਭੈਣਾਂ ਦੀ ਇੱਜ਼ਤ ਬਚਾਉਣ ਲਈ ਹੁਣ ਕਮਿਸ਼ਨ ਸਖ਼ਤੀ ਵਰਤਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਹ ਸਾਰਾ ਮਾਮਲਾ ਟਟੀਹਰੀ ਗੀਤ ਦੇ ਇਤਰਾਜ਼ਯੋਗ ਬੋਲਾਂ ਅਤੇ ਵੀਡੀਓ ਵਿੱਚ ਕੁੜੀਆਂ ਨੂੰ ਗਲਤ ਤਰੀਕੇ ਨਾਲ ਦਿਖਾਉਣ ਨਾਲ ਜੁੜਿਆ ਹੋਇਆ ਹੈ। ਇਸੇ ਕਰਕੇ ਮਹਿਲਾ ਕਮਿਸ਼ਨ ਨੇ 6 ਮਾਰਚ ਨੂੰ ਨੋਟਿਸ ਭੇਜ ਕੇ ਬਾਦਸ਼ਾਹ ਨੂੰ ਪਾਣੀਪਤ ਐਸਪੀ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਸੀ। ਹਾਲਾਂਕਿ ਬਾਦਸ਼ਾਹ ਦੇ ਵਕੀਲ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਕਮਿਸ਼ਨ ਨੇ ਸਿੱਧੀ ਗ੍ਰਿਫਤਾਰੀ ਦੇ ਹੁਕਮ ਦੇ ਦਿੱਤੇ ਸਨ।

Advertisement
×