ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦਾ ਦੇਹਾਂਤ, ਡੀਐੱਮਸੀ ਹਸਪਤਾਲ ’ਚ ਆਖ਼ਰੀ ਸਾਹ ਲਿਆ
ਗਗਨ ਅਰੋੜਾ ਲੁਧਿਆਣਾ, 26 ਜੁਲਾਈ ਸ਼੍ਰੋਮਣੀ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਲੁਧਿਆਣਾ ਵਿੱਚ ਦੇਹਾਂਤ ਹੋ ਗਿਆ। ਉਹ 64 ਸਾਲ ਦੇ ਸਨ। ਉਨ੍ਹਾਂ ਅੱਜ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਕੁਝ ਦਿਨ ਪਹਿਲਾਂ ਉਨ੍ਹਾਂ ਦੀ...
Advertisement
Advertisement
ਗਗਨ ਅਰੋੜਾ
ਲੁਧਿਆਣਾ, 26 ਜੁਲਾਈ
ਸ਼੍ਰੋਮਣੀ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਲੁਧਿਆਣਾ ਵਿੱਚ ਦੇਹਾਂਤ ਹੋ ਗਿਆ। ਉਹ 64 ਸਾਲ ਦੇ ਸਨ। ਉਨ੍ਹਾਂ ਅੱਜ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਫੂਡ ਪਾਈਪ ਦਾ ਹਸਪਤਾਲ ’ਚ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਸਰੀਰ ’ਚ ਇਨਫੈਕਸ਼ਨ ਵੱਧ ਗਈ ਸੀ। ਛਿੰਦਾ ਕਈ ਦਿਨਾਂ ਤੱਕ ਦੀਪ ਹਸਪਤਾਲ ’ਚ ਵੈਂਟੀਲੇਟਰ ’ਤੇ ਰਹੇ। ਇਸ ਤੋਂ ਬਾਅਦ ਹਾਲਤ ਵਿਗੜਨ ਕਾਰਨ ਡੀਐੱਮਸੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਸੀ। ਉਨ੍ਹ ਦੇ ਪਰਿਵਾਰ ਵਿੱਚ ਪੁੱਤਰ ਮਨਿੰਦਰ ਛਿੰਦਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹੋਰ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਦੇ ਨਾਲ ਨਾਲ ਸੰਗੀਤ ਖੇਤਰ ਨਾਲ ਜੁੜੀਆਂ ਹਸਤੀਆਂ ਨੇ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ।
Advertisement