DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Rajpal Yadav Cheque Bounce Case: ਚੈੱਕ ਬਾਊਂਸ ਮਾਮਲਾ: ਅਦਾਕਾਰ ਰਾਜਪਾਲ ਯਾਦਵ ਨੂੰ ਤਿੰਨ ਮਹੀਨੇ ਜੇਲ੍ਹ ਦੀ ਸਜ਼ਾ

ਅਦਾਲਤ ਵੱਲੋਂ 7.35 ਕਰੋੜ ਰੁਪਏ ਦੇਣ ਦੇ ਹੁਕਮ; ਕਰਜ਼ਾ ਵਾਪਸ ਨਾ ਕਰਨ ਦਾ ਮਾਮਲਾ

  • fb
  • twitter
  • whatsapp
  • whatsapp
Advertisement

ਬੌਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੇ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਟਰਾਇਲ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਦਿਆਂ ਉਸ ਨੂੰ ਤਿੰਨ ਮਹੀਨੇ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ।

ਹਾਈਕੋਰਟ ਨੇ ਚੈੱਕ ਬਾਊਂਸ ਦੇ ਸੱਤ ਮਾਮਲਿਆਂ ਵਿੱਚੋਂ ਹਰ ਇੱਕ ਮਾਮਲੇ ਵਿੱਚ ਤਿੰਨ-ਤਿੰਨ ਮਹੀਨੇ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ ਅਤੇ ਇਹ ਸਾਰੀਆਂ ਸਜ਼ਾਵਾਂ ਇਕੱਠੀਆਂ ਚੱਲਣਗੀਆਂ।

Advertisement

ਜਸਟਿਸ ਸਵਰਨਕਾਂਤਾ ਸ਼ਰਮਾ ਨੇ ਅਧਿਕਾਰੀਆਂ ਨੂੰ ਰਾਜਪਾਲ ਯਾਦਵ ਨੂੰ ਜੇਲ੍ਹ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਸਵਰਨਕਾਂਤਾ ਸ਼ਰਮਾ ਨੇ ਟਿੱਪਣੀ ਕਰਦਿਆਂ ਕਿਹਾ ਕਿ ਰਾਜਪਾਲ ਯਾਦਵ ਦਾ ਰਵੱਈਆ ਸ਼ੱਕੀ ਰਿਹਾ ਹੈ। ਉਸ ਨੂੰ ਆਪਣਾ ਵਾਅਦਾ ਨਿਭਾਉਣ ਅਤੇ ਕੰਪਨੀ ਦਾ ਕਰਜ਼ਾ ਵਾਪਸ ਕਰਨ ਲਈ ਕਈ ਮੌਕੇ ਦਿੱਤੇ ਗਏ ਸਨ ਪਰ ਉਹ ਅਜਿਹਾ ਕਰਨ ਵਿੱਚ ਨਾਕਾਮ ਰਿਹਾ। ਇਸ ਲਈ ਹੁਣ ਅਦਾਕਾਰ ਨੂੰ ਅਗਲੇ ਤਿੰਨ ਮਹੀਨੇ ਜੇਲ੍ਹ ਵਿੱਚ ਹੀ ਗੁਜ਼ਾਰਨੇ ਪੈਣਗੇ। ਹਾਈਕੋਰਟ ਨੇ ਸਖ਼ਤ ਲਹਿਜੇ ਵਿੱਚ ਇਹ ਵੀ ਕਿਹਾ ਕਿ ਕਾਨੂੰਨ ਕੋਈ ਅਜਿਹੀ ਫ਼ਿਲਮੀ ਪਟਕਥਾ ਨਹੀਂ ਹੈ, ਜਿਸ ਨੂੰ ਕੋਈ ਵੀ ਅਦਾਕਾਰ ਆਪਣੀ ਮਰਜ਼ੀ ਮੁਤਾਬਕ ਬਦਲ ਲਵੇ।

Advertisement

ਕੋਰਟ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਅਦਾਕਾਰ ਨੂੰ ਹਰ ਇੱਕ ਮਾਮਲੇ ਵਿੱਚ ਸ਼ਿਕਾਇਤਕਰਤਾ ਨੂੰ 1.05 ਕਰੋੜ ਰੁਪਏ ਦੇਣੇ ਪੈਣਗੇ, ਜਿਸ ਦਾ ਮਤਲਬ ਹੈ ਕਿ ਉਨ੍ਹਾਂ ਨੂੰ ਕੁੱਲ 7 ਕਰੋੜ 35 ਲੱਖ ਰੁਪਏ ਦੇਣੇ ਹੋਣਗੇ। ਜੱਜ ਨੇ ਸਪਸ਼ਟ ਕੀਤਾ ਕਿ ਅਦਾਕਾਰ ਪਹਿਲਾਂ ਹੀ ਕਰੀਬ 2 ਕਰੋੜ ਰੁਪਏ ਦੇ ਚੁੱਕੇ ਹਨ, ਇਸ ਲਈ ਉਸ ਰਕਮ ਨੂੰ ਇਸ ਵਿੱਚ ਐਡਜਸਟ ਕੀਤਾ ਜਾਵੇਗਾ। ਇਹ ਪੂਰਾ ਮਾਮਲਾ ਸਾਲ 2010 ਦਾ ਹੈ, ਜਦੋਂ ਰਾਜਪਾਲ ਯਾਦਵ ਨੇ ਆਪਣੀ ਇੱਕ ਫ਼ਿਲਮ ਬਣਾਉਣ ਲਈ 5 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਬਾਕੀ ਰਹਿੰਦੀ ਰਕਮ ਵਾਪਸ ਨਾ ਕਰਨ ਅਤੇ ਚੈੱਕ ਬਾਊਂਸ ਹੋਣ ਤੋਂ ਬਾਅਦ ਇਹ ਵਿਵਾਦ ਲੰਮੇ ਸਮੇਂ ਤੋਂ ਅਦਾਲਤ ਵਿੱਚ ਚੱਲ ਰਿਹਾ ਸੀ।

ਇਸ ਮਾਮਲੇ ਦੀ ਸੁਣਵਾਈ ਦੌਰਾਨ ਰਾਜਪਾਲ ਯਾਦਵ ਨੇ ਪਹਿਲਾਂ ਬਿਆਨ ਦਿੱਤਾ ਸੀ ਕਿ ਉਹ ਪੰਜ ਵਾਰ ਜੇਲ੍ਹ ਜਾਣ ਲਈ ਤਿਆਰ ਹਨ ਪਰ ਇੱਕ ਪੈਸਾ ਵੀ ਨਹੀਂ ਦੇਣਗੇ। ਹਾਲਾਂਕਿ, ਦਿੱਲੀ ਹਾਈਕੋਰਟ ਵਿੱਚ 'ਮੁਰਲੀ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ' ਵੱਲੋਂ ਪੇਸ਼ ਹੋਏ ਵਕੀਲ ਅਵਨੀਸ਼ ਸਿੱਕਾ ਨੇ ਦੱਸਿਆ ਕਿ ਰਾਜਪਾਲ ਯਾਦਵ ਵੱਲੋਂ ਦਾਇਰ ਕੀਤੀਆਂ ਗਈਆਂ ਸਾਰੀਆਂ 21 ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਗਿਆ ਹੈ ਅਤੇ ਸੈਸ਼ਨ ਕੋਰਟ ਦੇ ਫ਼ੈਸਲੇ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਗਿਆ ਹੈ। ਇਸ ਮਾਮਲੇ ਵਿੱਚ ਰਾਜਪਾਲ ਯਾਦਵ ਦੀ ਪਤਨੀ ਰਾਧਾ ਰਾਜਪਾਲ ਯਾਦਵ ਵੀ ਦੋਸ਼ੀ ਸਨ। ਅਦਾਲਤ ਨੇ ਹੁਣ ਉਸ ਦੀ ਪਤਨੀ ਨੂੰ ਵੀ ਹਰ ਇੱਕ ਮਾਮਲੇ ਵਿੱਚ 5 ਲੱਖ ਰੁਪਏ ਦਾ ਜੁਰਮਾਨਾ ਭਰਨ ਦਾ ਹੁਕਮ ਦਿੱਤਾ ਹੈ।

Advertisement
×