DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Rani Kapoor and Priya Kapoor Dispute: ਸੁਪਰੀਮ ਕੋਰਟ ਵੱਲੋਂ ਸਾਬਕਾ ਚੀਫ ਜਸਟਿਸ ਡੀ ਵਾਈ ਚੰਦਰਚੂੜ ਸਾਲਸ ਨਿਯੁਕਤ

ਪਰਿਵਾਰਕ ਟਰੱਸਟ ਦੇ ਝਗੜੇ ਨੂੰ ਸੁਲਝਾਉਣ ਲਈ ਦਿੱਤੇ ਹੁਕਮ

  • fb
  • twitter
  • whatsapp
  • whatsapp
Advertisement

ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਦੇਸ਼ ਦੇ ਸਾਬਕਾ ਚੀਫ ਜਸਟਿਸ ਡੀ ਵਾਈ ਚੰਦਰਚੂੜ ਨੂੰ ਮਰਹੂਮ ਉਦਯੋਗਪਤੀ ਸੰਜੈ ਕਪੂਰ ਦੇ ਪਰਿਵਾਰ ਦਰਮਿਆਨ ਚੱਲ ਰਹੇ ਜਾਇਦਾਦ ਦੇ ਵਿਵਾਦ ਨੂੰ ਸੁਲਝਾਉਣ ਲਈ ਸਾਲਸ ਨਿਯੁਕਤ ਕੀਤਾ ਹੈ। ਜਸਟਿਸ ਜੇਬੀ ਪਾਰਦੀਵਾਲਾ ਦੀ ਅਗਵਾਈ ਵਾਲੇ ਬੈਂਚ ਨੇ ਦੋਵਾਂ ਧਿਰਾਂ ਨੂੰ ਖੁੱਲ੍ਹ ਕੇ ਇਸ ਸਬੰਧੀ ਹੋਣ ਵਾਲੀ ਗੱਲਬਾਤ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਕਿਉਂਕਿ ਇਹ ਇੱਕ ਨਿੱਜੀ ਪਰਿਵਾਰਕ ਮਾਮਲਾ ਹੈ, ਇਸ ਲਈ ਕਿਸੇ ਵੀ ਧਿਰ ਨੂੰ ਇਸ ਸਬੰਧੀ ਜਨਤਕ ਬਿਆਨਬਾਜ਼ੀ ਕਰਨ ਜਾਂ ਸੋਸ਼ਲ ਮੀਡੀਆ 'ਤੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਅਦਾਲਤ ਦਾ ਮੰਨਣਾ ਹੈ ਕਿ ਇਸ ਵਿਵਾਦ ਨੂੰ ਸਿਰਫ਼ ਪਰਿਵਾਰ ਤੱਕ ਹੀ ਸੀਮਤ ਰੱਖਿਆ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਲੋਕਾਂ ਲਈ ਮਨੋਰੰਜਨ ਦਾ ਸਾਧਨ ਨਹੀਂ ਬਣਨ ਦੇਣਾ ਚਾਹੀਦਾ।

ਇਹ ਸਾਰਾ ਵਿਵਾਦ ਫੈਮਿਲੀ ਟਰੱਸਟ ਦੇ ਕੰਟਰੋਲ ਅਤੇ ਸੰਪਤੀਆਂ ਨੂੰ ਲੈ ਕੇ ਹੈ, ਜਿਸ ਦਾ ਮਾਮਲਾ ਦਿੱਲੀ ਹਾਈ ਕੋਰਟ ਵਿੱਚ ਵੀ ਵਿਚਾਰ ਅਧੀਨ ਹੈ। ਸੰਜੇ ਕਪੂਰ ਦੀ ਮਾਂ ਰਾਣੀ ਕਪੂਰ ਨੇ ਅਦਾਲਤ ਵਿੱਚ ਅਪੀਲ ਕੀਤੀ ਸੀ ਕਿ ਸਾਲ 2017 ਵਿੱਚ ਉਨ੍ਹਾਂ ਦੇ ਨਾਮ 'ਤੇ ਬਣਾਏ ਗਏ ਟਰੱਸਟ ਨੂੰ 'ਰੱਦ' ਕੀਤਾ ਜਾਵੇ, ਕਿਉਂਕਿ ਉਨ੍ਹਾਂ ਅਨੁਸਾਰ ਇਹ ਧੋਖੇਧੜੀ ਅਤੇ ਜਾਅਲੀ ਦਸਤਾਵੇਜ਼ਾਂ ਰਾਹੀਂ ਤਿਆਰ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਪਹਿਲਾਂ ਹੀ ਪ੍ਰਿਆ ਕਪੂਰ ਅਤੇ ਹੋਰਾਂ ਨੂੰ ਇਸ ਮਾਮਲੇ ਵਿੱਚ ਨੋਟਿਸ ਜਾਰੀ ਕਰ ਦਿੱਤੇ ਸਨ। ਹੁਣ ਅਦਾਲਤ ਨੇ ਦੋਵਾਂ ਧਿਰਾਂ ਦੇ ਵਕੀਲਾਂ ਦੀ ਸਹਿਮਤੀ ਨਾਲ ਜਸਟਿਸ ਚੰਦਰਚੂੜ ਨੂੰ ਵਿਚੋਲਗੀ ਦੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ ਅਗਸਤ ਮਹੀਨੇ ਲਈ ਤੈਅ ਕੀਤੀ ਹੈ।

Advertisement

Advertisement
Advertisement
×