ਮੁੰਬਈ: ਅਦਾਕਾਰ ਰਣਵੀਰ ਸਿੰਘ ਨੇ ਅੱਜ ਕਪਿਲ ਦੇਵ ਨੂੰ ਉਸ ਦੇ 63ਵੇਂ ਜਨਮ ਦਿਨ ਮੌਕੇ ਵਧਾਈ ਦਿੱਤੀ ਅਤੇ ਆਖਿਆ ਕਿ ਹਾਲ ਹੀ ਵਿੱਚ ਉਹ ਫਿਲਮ ‘83’ ਵਿੱਚ ਸਾਬਕਾ ਕ੍ਰਿਕਟ ਕਪਤਾਨ ਦਾ ਕਿਰਦਾਰ ਨਿਭਾ ਕੇ ਮਾਣ ਮਹਿਸੂਸ ਕਰ ਰਿਹਾ ਹੈ। ਕਬੀਰ ਖ਼ਾਨ ਦੇ ਨਿਰਦੇਸ਼ਨ ਹੇਠ ਬਣੀ ਇਸ ਫਿਲਮ ਵਿੱਚ ਰਣਵੀਰ ਸਿੰਘ ਨੇ ਕਪਿਲ ਦੇਵ ਦੀ ਭੂਮਿਕਾ ਨਿਭਾਈ ਸੀ, ਜੋ ਸਾਲ 1983 ਵਿੱਚ ਭਾਰਤੀ ਕ੍ਰਿਕਟ ਦੇ ਇਤਿਹਾਸ ਵਿੱਚ ਪਹਿਲੀ ਵਰਲਡ ਕੱਪ ਟਰਾਫ਼ੀ ਜਿੱਤਣ ਦੀ ਕਹਾਣੀ ਬਿਆਨਦੀ ਹੈ। ਅਦਾਕਾਰ ਨੇ ਇੰਸਟਾਗ੍ਰਾਮ ’ਤੇ ਕਪਿਲ ਦੇਵ ਨਾਲ ਇੱਕ ਪੁਰਾਣੀ ਤਸਵੀਰ ਸਾਂਝੀ ਕੀਤੀ, ਜਿਸ ਵਿੱਚ ਉਹ ਸਾਬਕਾ ਕ੍ਰਿਕਟਰ ਨਾਲ ਫਿਲਮ ‘83’ ਦੇ ਸੈੱਟ ’ਤੇ ਦਿਖਾਈ ਦੇ ਰਿਹਾ ਹੈ। ਫਿਲਮ ‘83’ ਪਿਛਲੇ ਸਾਲ 24 ਦਸੰਬਰ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਈ ਸੀ ਅਤੇ ਹੁਣ ਤੱਕ ਬੌਕਸ ਆਫਿਸ ’ਤੇ 94 ਕਰੋੜ ਤੋਂ ਵੱਧ ਦੀ ਕਮਾਈ ਕਰ ਚੁੱਕੀ ਹੈ। ਇਹ ਫਿਲਮ ਹਿੰਦੀ, ਤਾਮਿਲ, ਤੇਲਗੂ, ਕੰਨੜ ਅਤੇ ਮਲਿਆਲਮ ਭਾਸ਼ਾ ਵਿੱਚ ਰਿਲੀਜ਼ ਹੋਈ ਸੀ। -ਪੀਟੀਆਈ