DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

school games: ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗ਼ਾਜ਼

ਜ਼ਿਲ੍ਹਾ ਸੰਗਰੂਰ ਵਿੱਚ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਦਸ ਜ਼ੋਨਾਂ ਤੋਂ ਹਜ਼ਾਰਾਂ ਵਿਦਿਆਰਥੀ ਹਿੱਸਾ ਲੈ ਰਹੇ ਹਨ। ਜ਼ਿਲ੍ਹਾ ਖੇਡ ਕੋਆਰਡੀਨੇਟਰ ਨਰੇਸ਼ ਸੈਣੀ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਖੇਡਾਂ...

  • fb
  • twitter
  • whatsapp
  • whatsapp
featured-img featured-img
ਕੁਸ਼ਤੀ ਮੁਕਾਬਲੇ ਦੀ ਝਲਕ।
Advertisement

ਜ਼ਿਲ੍ਹਾ ਸੰਗਰੂਰ ਵਿੱਚ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਦਸ ਜ਼ੋਨਾਂ ਤੋਂ ਹਜ਼ਾਰਾਂ ਵਿਦਿਆਰਥੀ ਹਿੱਸਾ ਲੈ ਰਹੇ ਹਨ। ਜ਼ਿਲ੍ਹਾ ਖੇਡ ਕੋਆਰਡੀਨੇਟਰ ਨਰੇਸ਼ ਸੈਣੀ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ 43 ਖੇਡਾਂ ਦੇ ਅੰਡਰ 14, ਅੰਡਰ 17 ਅਤੇ ਅੰਡਰ 19 ਉਮਰ ਵਰਗਾਂ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਵੱਖ-ਵੱਖ ਖੇਡਾਂ ਦੇ ਮੁਕਾਬਲੇ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਵਿੱਚ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਡ ਮਹਾਕੁੰਭ ਵਿੱਚ ਕਬੱਡੀ, ਖੋ-ਖੋ, ਫੁਟਬਾਲ, ਹਾਕੀ ਅਤੇ ਵਾਲੀਬਾਲ ਵਰਗੀਆਂ ਰਵਾਇਤੀ ਖੇਡਾਂ ਤੋਂ ਇਲਾਵਾ ਆਧੁਨਿਕ ਅਤੇ ਮਾਰਸ਼ਲ ਆਰਟ ਨਾਲ ਸਬੰਧਤ ਖੇਡਾਂ ਵੀ ਸ਼ਾਮਲ ਹਨ। ਇਸ ਵਿਸ਼ਾਲ ਖੇਡ ਮੰਚ ਰਾਹੀਂ ਵਿਦਿਆਰਥੀਆਂ ਨੂੰ ਆਪਣਾ ਹੁਨਰ ਨਿਖਾਰਨ ਅਤੇ ਉੱਚ ਪੱਧਰ ’ਤੇ ਖੇਡਣ ਲਈ ਅੱਗੇ ਵਧਣ ਦਾ ਮੌਕਾ ਮਿਲ ਰਿਹਾ ਹੈ। ਨਰੇਸ਼ ਸੈਣੀ ਨੇ ਕਿਹਾ ਕਿ ਸਕੂਲੀ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦਾ ਮਹੱਤਵਪੂਰਨ ਸਾਧਨ ਹਨ। ਖੇਡਾਂ ਦੇ ਸੁਚੱਜੇ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਸਕੂਲ ਟੂਰਨਾਮੈਂਟ ਕੰਡਕਟ ਕਮੇਟੀ ਦੇ ਮੈਂਬਰਾਂ, ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਵੱਲੋਂ ਸਾਂਝੇ ਤੌਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ।

Advertisement
Advertisement
×