DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖਾਲਿਸਤਾਨੀ ਝੰਡਿਆਂ ਦੇ ਵਿਵਾਦ ਮਗਰੋਂ ਦਿਲਜੀਤ ਦੋਸਾਂਝ ਨੂੰ SFJ ਦੀ ਧਮਕੀ; ਅਮਰੀਕਾ ਕੰਸਰਟ ਰੋਕਣ ਦਾ ਐਲਾਨ

ਕੈਨੇਡਾ ਕੰਸਰਟ ਦੌਰਾਨ ਖਾਲਿਸਤਾਨੀ ਸਮਰਥਕਾਂ ਨੂੰ ਫਿਟਕਾਰ ਲਾਉਣ ਦਾ ਮਾਮਲਾ ਭਖਿਆ

  • fb
  • twitter
  • whatsapp
  • whatsapp
Advertisement

ਸਿੱਖਸ ਫਾਰ ਜਸਟਿਸ (SFJ) ਦੇ ਆਗੂ ਅਤੇ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਮਕਬੂਲ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਐਲਾਨ ਕੀਤਾ ਹੈ ਕਿ ਉਸ ਦਾ ਸੰਗਠਨ ਅਮਰੀਕਾ ਵਿੱਚ ਹੋਣ ਵਾਲੇ ਦੋਸਾਂਝ ਦੇ ਆਉਣ ਵਾਲੇ ਸ਼ੋਅ ਦਾ ਵਿਰੋਧ ਕਰੇਗਾ। ਇਹ ਵਿਵਾਦ ਉਸ ਸਮੇਂ ਸ਼ੁਰੂ ਹੋਇਆ ਜਦੋਂ ਦਿਲਜੀਤ ਨੇ ਕੈਨੇਡਾ ਦੇ ਕੈਲਗਰੀ ਵਿੱਚ ਆਪਣੇ ‘ਔਰਾ 2026’ (Aura-2026) ਕੰਸਰਟ ਦੌਰਾਨ ਖਾਲਿਸਤਾਨੀ ਝੰਡੇ ਦਿਖਾਉਣ ਵਾਲੇ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿੱਚ ਫਿਟਕਾਰ ਲਾਈ ਸੀ।

ਕੈਲਗਰੀ ਸ਼ੋਅ ਦੌਰਾਨ ਜਦੋਂ ਕੁਝ ਲੋਕਾਂ ਨੇ ਖਾਲਿਸਤਾਨੀ ਝੰਡੇ ਲਹਿਰਾ ਕੇ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ, ਤਾਂ ਦਿਲਜੀਤ ਨੇ ਮੰਚ ਤੋਂ ਕਿਹਾ, “ ਜਿੰਨੇ ਝੰਡੇ ਦਿਖਾਉਣੇ ਨੇ ਦਿਖਾਈ ਚੱਲੋ,” ਅਤੇ ਪ੍ਰਦਰਸ਼ਨਕਾਰੀਆਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਜੇਕਰ ਇਹ ਲੋਕ ਸ਼ੋਅ ਵਿੱਚ ਰੁਕਾਵਟ ਪਾ ਰਹੇ ਹਨ ਤਾਂ ਇਨ੍ਹਾਂ ਨੂੰ ਬਾਹਰ ਕੱਢ ਦਿਓ। ਦੋਸਾਂਝ ਦੇ ਇਸ ਸਟੈਂਡ ਦਾ ਉੱਥੇ ਮੌਜੂਦ ਹਜ਼ਾਰਾਂ ਦੀ ਭੀੜ ਨੇ ਤਾਲੀਆਂ ਮਾਰ ਕੇ ਸਵਾਗਤ ਕੀਤਾ।

Advertisement

ਦਿਲਜੀਤ ਦੋਸਾਂਝ ਆਪਣੇ ਇਸ ਵਿਸ਼ਵ ਦੌਰੇ ਰਾਹੀਂ ਪੰਜਾਬੀ ਪ੍ਰਵਾਸੀਆਂ ਦੇ ਮੋਢੀ, ‘ਕਾਮਾਗਾਟਾਮਾਰੂ’ ਦੇ ਮੁਸਾਫਰਾਂ ਅਤੇ ਗ਼ਦਰ ਲਹਿਰ ਦੇ ਕ੍ਰਾਂਤੀਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ। ਵੈਨਕੂਵਰ ਦੇ ਬੀ.ਸੀ. ਪਲੇਸ ਸਟੇਡੀਅਮ ਵਿੱਚ ਹੋਏ ਕੰਸਰਟ ਦੌਰਾਨ ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਇਹ ਸਟੇਡੀਅਮ ਉਸ ਬੰਦਰਗਾਹ ਤੋਂ ਮਹਿਜ਼ ਦੋ ਕਿਲੋਮੀਟਰ ਦੂਰ ਹੈ, ਜਿੱਥੋਂ 1914 ਵਿੱਚ ‘ਗੁਰੂ ਨਾਨਕ ਜਹਾਜ਼’ (ਕਾਮਾਗਾਟਾਮਾਰੂ) ਨੂੰ ਵਾਪਸ ਮੋੜ ਦਿੱਤਾ ਗਿਆ ਸੀ। ਉਨ੍ਹਾਂ ਕਿਹਾ, “ ਉਦੋਂ ਸਾਡੇ ਲੋਕਾਂ ਨੂੰ ਵੜਨ ਨਹੀਂ ਦਿੱਤਾ ਗਿਆ ਸੀ, ਤੇ ਅੱਜ 55 ਹਜ਼ਾਰ ਪੰਜਾਬੀ ਇਸੇ ਧਰਤੀ ’ਤੇ ਜਸ਼ਨ ਮਨਾ ਰਹੇ ਹਨ।”

Advertisement

ਦੋਸਾਂਝ ਨੇ ਕਰਤਾਰ ਸਿੰਘ ਸਰਾਭਾ ਅਤੇ ਬਾਬਾ ਸੋਹਣ ਸਿੰਘ ਭਕਨਾ ਵਰਗੇ ਗ਼ਦਰੀ ਬਾਬਿਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਉੱਤਰੀ ਅਮਰੀਕਾ ਵਿੱਚ ਪੰਜਾਬੀ ਭਾਈਚਾਰੇ ਦੀ ਚੜ੍ਹਤ ਉਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਦੀ ਹੀ ਦੇਣ ਹੈ। ਹਾਲਾਂਕਿ, ਪੰਨੂ ਦੀ ਤਾਜ਼ਾ ਧਮਕੀ ਨੇ ਦੋਸਾਂਝ ਦੇ ਇਸ ਇਤਿਹਾਸਕ ਦੌਰੇ ਦੇ ਜਸ਼ਨਾਂ ਵਿੱਚ ਖ਼ਲਲ ਪਾਉਣ ਦੀ ਕੋਸ਼ਿਸ਼ ਕੀਤੀ ਹੈ।

Advertisement
×